11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇੰਦਰਜੀਤ ਕੌਰ ਕੌਂਸਲ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 21-12-2025
ਹੁਸ਼ਿਆਰਪੁਰ, 20 ਦਸੰਬਰ (ਨਰਿੰਦਰ ਸਿੰਘ ਬੱਡਲਾ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵਲੋਂ ਜ਼ਿਲ੍ਹਾ ਪ੍ਰੀਸ਼ਦ ਖਡਿਆਲਾ ਸੈਣੀਆਂ ਜ਼ੋਨ ਤੋਂ ਭਾਰੀ ਬਹੁਮਤ ਨਾਲ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਬੀਬੀ ਇੰਦਰਜੀਤ ਕੌਰ ਕੌਂਸਲ ਅਤੇ ਉਨ੍ਹਾਂ ਦੇ ਪਤੀ ਹਰਦੇਵ ਸਿੰਘ ਕੌਂਸਲ ਦਾ ਚੇਅਰਮੈਨ ਕੁਲਦੀਪ ਸਿੰਘ ਖਾਂਬਾ ਦੀ ਅਗਵਾਈ 'ਚ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਬੀਬੀ ਇੰਦਰਜੀਤ ਕੌਰ ਕੌਂਸਲ ਨੇ ਖਡਿਆਲਾ ਸੈਣੀਆਂ ਜ਼ੋਨ ਤੋਂ ਰਿਵਾਇਤੀ ਅਕਾਲੀ ਅਤੇ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਹਰਾ ਕੇ ਇਹ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਈ ਹੈ | ਇਸ ਮੌਕੇ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਸੀਨੀਅਰ ਅਹੁਦੇਦਾਰ ਮਲਕੀਅਤ ਸਿੰਘ ਮਰਵਾਹਾ, ਜਸਵੰਤ ਸਿੰਘ ਭੋਗਲ, ਇੰਜ. ਗੁਰਦੇਵ ਸਿੰਘ ਸਾਬਕਾ ਐਕਸੀਅਨ, ਗੁਰਬਿੰਦਰ ਸਿੰਘ ਪਲਾਹਾ, ਰਜਿੰਦਰ ਸਿੰਘ ਸੀਹਰਾ, ਸੁਖਦੀਪ ਸਿੰਘ ਭੱਚੂ, ਗੁਰਜੀਤ ਸਿੰਘ ਵੀ ਮੌਜੂਦ ਸਨ | ਇਸ ਮੌਕੇ ਚੇਅਰਮੈਨ ਕੁਲਦੀਪ ਸਿੰਘ ਖਾਂਬਾ ਨੇ ਕਿਹਾ ਕਿ ਕੈਬਨਿਟ ਮੰਤਰੀ ਪੰਜਾਬ ਡਾ: ਰਵਜੋਤ ਸਿੰਘ ਨੇ ਪਹਿਲ ਕਦਮੀ ਕਰਕੇ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਦੇ ਮਾਣਮਤੇ ਪਰਿਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਬਣਾਇਆ, ਜਿਸ ਲਈ ਸਮੁੱਚੀ ਆਰਗੇਨਾਈਜ਼ੇਸ਼ਨ ਉਨ੍ਹਾਂ ਦਾ ਧੰਨਵਾਦ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਨੇ ਪੈਨਸ਼ਨਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਲੱਖੀ ਵਲੋਂ ਬਲਾਕ ਸੰਮਤੀ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ <br/>
Ad Position 24