ਨਵਾਂਸ਼ਹਿਰ, 20 ਦਸੰਬਰ (ਜਸਵੀਰ ਸਿੰਘ ਨੂਰਪੁਰ) - ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਬੰਗਾ ਰੋਡ ਨਵਾਂਸ਼ਹਿਰ ਵਿਖੇ ਫਰੈਸ਼ਰਜ਼ ਪਾਰਟੀ ਕਰਵਾਈ ਗਈ | ਜਿਸ ਵਿੱਚ ਪਿ੍ੰਸੀਪਲ ਸ੍ਰੀਮਤੀ ਮਨਜੀਤ ਕੌਰ ਦੀ ਨਿਗਰਾਨੀ ਹੇਠ ਸਮਾਗਮ ਕੀਤਾ ਗਿਆ | ਜਿਸ ਵਿੱਚ ਡਾਇਰੈਕਟਰ ਮੈਡਮ ਸਿਲਵੀਆ ਕੇ ਸੰਧੂ ਅਤੇ ਡਾ. ਦਵਿੰਦਰ ਪਾਲ ਸਿੰਘ ਸੰਧੂ ਵੀ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਕਾਲਜ ਵਿੱਚ ਆਏ ਨਵੇਂ ਵਿਦਿਆਰਥੀਆਂ ਨੂੰ ਆਪਣੇ ਅਨਮੋਲ ਵਿਚਾਰਾਂ ਨਾਲ ਪ੍ਰਭਾਵਿਤ ਕੀਤਾ | ਇਸ ਮੌਕੇ ਕਾਲਜ ਦੇ ਡਾਇਰੈਕਟਰ ਮੈਡਮ ਨੇ ਵੀ ਕਾਲਜ 'ਚ ਆਏ ਬੱਚਿਆਂ ਦਾ ਸਵਾਗਤ ਕੀਤਾ | ਉਨ੍ਹਾਂ ਨੂੰ ਚੰਗੇ ਇਨਸਾਨ ਬਣਨ ਲਈ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਜਿਸ ਵਿੱਚ ਹਿੰਦੀ ਨਾਚ, ਪੰਜਾਬੀ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ | ਇਸ ਮੌਕੇ ਮਾਡਲਿੰਗ ਮੁਕਾਬਲੇ 'ਚ ਮਿਸ ਅਸ਼ਿਤਾ, ਮਿਸ ਫੈਸ਼ਨ ਬੀ.ਐਸ.ਸੀ ਭਾਗ ਪਹਿਲਾ ਮਿਸ ਪਵਨ (ਫਸਟ ਰਨਰ ਅੱਪ), ਅੰਮਿ੍ਤ (ਰਨਰ ਅੱਪ ਦੂਸਰੀ) ਨੇ ਖਿਤਾਬ ਹਾਸਿਲ ਕੀਤੇ | ਇਸ ਮੌਕੇ ਕਾਲਜ ਦੇ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਖੂਬ ਪ੍ਰਸੰਸਾ ਕੀਤੀ ਅਤੇ ਅੱਗੇ ਤੋਂ ਵੀ ਹਰ ਪ੍ਰੋਗਰਾਮ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |