19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਇਨੋਵਾ ਕਾਰ ਨਾਲ ਬੇਸਹਾਰਾ ਗਾਂ ਟਕਰਾਈ <br/>

Ad Position 21
No active advertisement
ਅਜੀਤ ਡੈਸਕ 22-12-2025
ਕਾਠਗੜ੍ਹ/ਰੱਤੇਵਾਲ, 21 ਦਸੰਬਰ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰੀ ਲੀਲ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਸੈਣੀ ਢਾਬਾ ਫਤਹਿਪੁਰ ਕੋਲ ਇਨੋਵਾ ਕਾਰ ਅਤੇ ਬੇਸਹਾਰਾ ਗਾਂ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਸੈਣੀ ਢਾਬਾ, ਫਤਿਹਪੁਰ ਦੇ ਸਾਹਮਣੇ ਇੱਕ ਐਕਸੀਡੈਂਟ ਹੋ ਗਿਆ ਹੈ ਉਨ੍ਹਾਂ ਨੇ ਤੁਰੰਤ ਮੌਕੇ 'ਤੇ ਜਾ ਕੇ ਦੇਖਿਆ ਕਿ ਇੱਕ ਇਨੋਵਾ ਕਾਰ ਪੀ. ਬੀ 22 ਪੀ 8808 ਜਿਸ ਨੂੰ ਵਿਜੇ ਕੁਮਾਰ ਚਲਾ ਰਿਹਾ ਸੀ ਜੋ ਕਿ ਰੋਪੜ੍ਹ ਤੋਂ ਕਾਠਗੜ੍ਹ ਨੂੰ ਜਾ ਰਿਹਾ ਸੀ | ਜਦੋਂ ਉਹ ਸੈਣੀ ਢਾਬੇ ਦੇ ਸਾਹਮਣੇ ਪਹੁੰਚਿਆ ਤਾਂ ਕਾਰ ਦੇ ਅੱਗੇ ਅਚਾਨਕ ਬੇਸਹਾਰਾ ਗਾਂ ਆ ਗਈ ਜਿਸ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ ਅਤੇ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਗਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਕਾਰ ਚਾਲਕ ਦਾ ਵਾਲ-ਵਾਲ ਬਚਾਅ ਹੋ ਗਿਆ | ਐਸ. ਐਸ. ਐਫ ਦੀ ਟੀਮ ਵਲੋਂ ਕਾਰ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਦੀ ਮਦਦ ਨਾਲ ਸਾਇਡ 'ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਸ਼ਹਾਬਪੁਰ ਸਕੂਲ ਦੀ ਵਿਦਿਆਰਥਣ ਹਰਨੀਤ ਕੌਰ ਨੇ ਗਣਿਤ ਮੇਲੇ 'ਚ ਪ੍ਰਾਪਤ ਕੀਤਾ ਦੂਸਰਾ ਸਥਾਨ <br/>
Ad Position 24