19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨਵਾਂਸ਼ਹਿਰ 'ਚ ਰੋਸ ਪ੍ਰਦਰਸ਼ਨ ਕਰ ਕੇ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਸਾੜਿਆ ਪੁਤਲਾ

Ad Position 21
No active advertisement
ਅਜੀਤ ਡੈਸਕ 22-12-2025
ਨਵਾਂਸ਼ਹਿਰ, 21 ਦਸੰਬਰ (ਜਸਬੀਰ ਸਿੰਘ ਨੂਰਪੁਰ)-ਕੇਂਦਰ ਸਰਕਾਰ ਹਮੇਸ਼ਾ ਹੀ ਆਮ ਲੋਕਾਂ ਨੂੰ ਆਪਣੀਆਂ ਗੱਲਾਂ ਵਿੱਚ ਲੈ ਅਸਲ ਮੁੱਦਿਆਂ ਤੋਂ ਭਟਕਾਉਂਦੀ ਰਹਿੰਦੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਵੱਲੋਂ ਨਵਾਂਸ਼ਹਿਰ ਵਿਖੇ ਧਰਨਾ ਪ੍ਰਦਰਸ਼ਨ ਦਿੰਦਿਆਂ ਕੀਤਾ ਗਿਆ | ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਵੱਲੋਂ ਨਵੇਂ ਕਾਨੂੰਨ ਰਾਹੀਂ ਮਨਰੇਗਾ ਕਾਨੂੰਨ ਨੂੰ ਕੰਮਜ਼ੋਰ ਕਰਨ, ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਅਤੇ ਗਰੀਬਾਂ ਨੂੰ ਰੁਜਗਾਰ ਦੇ ਕਾਨੂੰਨੀ ਅਧਿਕਾਰ ਨੂੰ ਕੰਮਜ਼ੋਰ ਕਰਨ ਦੀ ਕੋਸ਼ਿਸ਼ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਨਵਾਂਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਭਾਜਪਾ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ | ਅਜੇ ਮੰਗੂਪੁਰ ਨੇ ਕਿਹਾ ਕਿ ਇਹ ਪੰਜਾਬ ਹੈ ਦਿੱਲੀ ਨਹੀਂ ਜਿੱਥੇ ਧੱਕਾ ਬਰਦਾਸ਼ਤ ਕਰ ਲਿਆ ਜਾਵੇਗਾ | ਉਨ੍ਹਾਂ ਕੇਂਦਰ ਸਰਕਾਰ ਨੂੰ ਇੱਕ ਤਾਨਾਸ਼ਾਹ ਸਰਕਾਰ ਦੱਸਦਿਆਂ ਲੋਕਾਂ ਨੂੰ ਇਨ੍ਹਾਂ ਦਾ ਬਾਹਿਸ਼ਕਾਰ ਕਰਨ ਦਾ ਨਾਅਰਾ ਲਾਉਂਦਿਆਂ ਸਾਥੀਆਂ ਸਮੇਤ ਆਪਣਾ ਰੋਸ ਜ਼ਾਹਰ ਕੀਤਾ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਬਲਵਿੰਦਰ ਭੂੰਬਲਾ ਮੀਤ ਪ੍ਰਧਾਨ, ਮੀਨਾ ਸੂੰਢ ਪਤਨੀ ਸਵ: ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਡਾ. ਜੈਸਮੀਨ ਸੂੰਢ, ਮਾਸਟਰ ਭਲਵਿੰਦਰ ਸਿੰਘ, ਉਪਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ ਸੈੱਲ, ਗੁਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ, ਸਰਬਜੀਤ ਸਿੰਘ ਬਲਾਕ ਪ੍ਰਧਾਨ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਮਨਦੀਪ ਸਿੰਘ ਥਾਂਦੀ ਜ਼ਿਲ੍ਹਾ ਇੰਚਾਰਜ ਸੌਸ਼ਲ ਮੀਡੀਆ, ਜਿੰਦਰ ਕੁਮਾਰ ਪ੍ਰਧਾਨ ਐਸ.ਸੀ ਸੈੱਲ ਬਲਾਚੌਰ, ਜਤਿੰਦਰ ਕੌਰ ਮੂੰਗਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਕੁਲਵਿੰਦਰ ਮੰਡ ਸੋਸ਼ਲ ਮੀਡੀਆ ਇੰਚਾਰਜ ਬਲਾਚੌਰ, ਹਰਬੰਸ ਸਿੰਘ ਸਾਬਕਾ ਚੇਅਰਮੈਨ, ਅਮਰਜੀਤ ਕਲਸੀ ਸੇਵਾ ਦੱਲ, ਡਾ. ਨਿਰੰਜਨ ਪਾਲ, ਭਜਨ ਚੰਦ, ਪੁਸ਼ਪਾ ਦੇਵੀ, ਤਜਿੰਦਰ ਕੌਰ, ਕਿ੍ਸ਼ਨਾ ਦੇਵੀ, ਹਰਮੇਸ਼ ਕੌਰ, ਜੋਗਾ ਸਿੰਘ, ਰਾਜਵਿੰਦਰ ਸਿੰਘ, ਪਰਸ਼ੋਤਮ ਕੁਮਾਰ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜ ਮਾਰਗ ਦੇ ਕਿਨਾਰੇ 'ਤੇ ਟੁੱਟੀ ਪੁਲੀ ਬਣ ਸਕਦੀ ਕਿਸੇ ਵੱਡੇ ਹਾਦਸੇ ਦਾ ਕਾਰਨ <br/> ਅਗਲੀ ਖ਼ਬਰ 29 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ <br/>
Ad Position 24