ਪੋੋਜੇਵਾਲ ਸਰਾਂ, 21 ਦਸੰਬਰ (ਨਵਾਂਗਰਾਈਾ) - ਥਾਣਾ ਮੁਖੀ ਪੋਜੇਵਾਲ ਸਬ ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਗਸ਼ਤ 'ਤੇ ਸਨ ਤਾਂ ਉਹਨਾਂ ਨੂੰ ਦੇਖ ਕੇ ਇੱਕ ਨੌਜਵਾਨ ਪਿੱਛੇ ਭੱਜਣ ਲੱਗਾ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਉਸ ਕੋਲੋਂ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਮਿਲੀ | ਪੁਲਿਸ ਨੂੰ ਪੁੱਛਗਿੱਛ ਦੌਰਾਨ ਉਸ ਨੌਜਵਾਨ ਨੇ ਆਪਣਾ ਨਾਂ ਚਿਰਾਗ ਰਾਮ ਪੁੱਤਰ ਰਾਮ ਬਿਲਾਸ ਵਾਸੀ ਗੜ੍ਹਸ਼ੰਕਰ ਥਾਣਾ ਗੜ੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਦੱਸਿਆ | ਪੁਲਿਸ ਨੇ ਉਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ |