ਬੰਗਾ, 21 ਦਸੰਬਰ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪੰਥ ਮਾਤਾ ਸਾਹਿਬ ਕੌਰ ਤੁੰਗਲ ਗੇਟ ਬੰਗਾ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁਹੱਲਾ ਨਿਵਾਸੀ, ਗੁ: ਬੁੰਗਾ ਸਾਹਿਬ ਅਤੇ ਮਾਤਾ ਸੀਤਲਾ ਮੰਦਰ ਪ੍ਰਬੰਧਕ ਕਮੇਟੀ ਹੀਉਂ ਰੋਡ ਬੰਗਾ ਸਰਬ ਹਿਤਕਾਰੀ ਲੋਕ ਭਲਾਈ ਸੇਵਾ ਸੰਮਤੀ ਵੈਲਫੇਅਰ ਸੋਸਾਇਟੀ ਦੇ ਮੁੱਖ ਸੇਵਾਦਾਰ ਬਾਬਾ ਦਵਿੰਦਰ ਕੌੜਾ ਬੰਗਾ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਵਿੰਦਰ ਸਿੰਘ ਮਾਨ ਨੇ ਦੱਸਿਆ ਕਿ 26 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 28 ਦਸੰਬਰ ਦਿਨ ਐਤਵਾਰ ਨੂੰ 10 ਵਜੇ ਭੋਗ ਪਾਏ ਜਾਣਗੇ | ਇਸ ਉਪਰੰਤ ਕੀਰਤਨ ਸਮਾਗਮ ਦੌਰਾਨ ਪਹੁੰਚ ਰਹੇ ਕਥਾ ਵਾਚਕ ਅਤੇ ਕੀਰਤਨੀ ਜਥੇ ਭਾਈ ਪਰਮਜੀਤ ਸਿੰਘ ਰੂਮੀ ਪ੍ਰਚਾਰਕ ਗੁਰਦੁਆਰਾ ਚਰਨ ਕੰਵਲ ਸਾਹਿਬ ਅਤੇ ਕੀਰਤਨੀ ਜਥਾ ਭਾਈ ਸੁਖਦੇਵ ਸਿੰਘ ਬੰਗਿਆ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |