18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸੁਰਜੀਤ ਸਿੰਘ ਯੂ. ਕੇ. ਖੰਡੂਪੁਰ ਦੇ ਪਰਿਵਾਰ ਵਲੋਂ ਗੁੱਗਾ ਮਾੜੀ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ <br/>

Ad Position 21
No active advertisement
ਅਜੀਤ ਡੈਸਕ 22-12-2025
ਬਲਾਚੌਰ, 21 ਦਸੰਬਰ (ਨਰੇਸ਼ ਧੌਲ)-ਪਿਛਲੇ ਲੰਬੇ ਸਮੇਂ ਤੋਂ ਵਿਦੇਸ਼ ਦੀ ਧਰਤੀ 'ਤੇ ਰਹਿੰਦੇ ਉੱਘੇ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਸੁਰਜੀਤ ਸਿੰਘ ਯੂ.ਕੇ ਅਤੇ ਉਨ੍ਹਾਂ ਦੇ ਸਪੁੱਤਰਾਂ ਅਮਨਪ੍ਰੀਤ ਸਿੰਘ ਯੂ.ਕੇ, ਦਮਨਪ੍ਰੀਤ ਸਿੰਘ ਯੂ.ਕੇ ਵੱਲੋਂ ਪਿੰਡ ਦੇ ਧਾਰਮਿਕ ਸਥਾਨ ਗੁੱਗਾ ਮਾੜੀ ਲਈ ਭੇਜੀ 50 ਹਜ਼ਾਰ ਰੁਪਏ ਦੀ ਰਾਸ਼ੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਯੂ.ਕੇ ਵੱਲੋਂ ਪਿੰਡ ਦੀ ਪੰਚਾਇਤ ਅਤੇ ਹੋਰ ਮੁਹਤਵਰਾਂ ਨੂੰ ਭੇਟ ਕੀਤੀ ਗਈ | ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੁਰਜੀਤ ਸਿੰਘ ਯੂ.ਕੇ ਵੱਲੋਂ ਜਿੱਥੇ ਪਿੰਡ ਦੇ ਸਰਕਾਰੀ ਸਕੂਲ, ਧਾਰਮਿਕ ਸਥਾਨਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਵੱਡਾ ਸਹਿਯੋਗ ਦਿੱਤਾ ਜਾਂਦਾ ਹੈ ਉੱਥੇ ਆਸ-ਪਾਸ ਦੇ ਪਿੰਡਾਂ ਵਿੱਚ ਖੇਡ ਮੇਲਿਆਂ ਅਤੇ ਹੋਰ ਧਾਰਮਿਕ-ਸਮਾਜਿਕ ਕਾਰਜਾਂ ਵਿੱਚ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ | ਸਰਪੰਚ ਗੁਰਨਾਮ ਸਿੰਘ ਖੰਡੂਪੁਰ, ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਜਿੱਥੇ ਬੀਬੀ ਨਿਰਮਲ ਕੌਰ ਯੂ.ਕੇ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਉੱਥੇ ਉਨ੍ਹਾਂ ਵੱਲੋਂ ਸੁਰਜੀਤ ਸਿੰਘ ਯੂ.ਕੇ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਗੁਰਨਾਮ ਸਿੰਘ ਸਰਪੰਚ, ਅਮਰੀਕ ਸਿੰਘ ਅਤੇ ਸੁਰਜੀਤ ਸਿੰਘ ਸਾਬਕਾ ਸਰਪੰਚ, ਲਖਵੀਰ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਸਰਵਣ ਸਿੰਘ, ਜਗਤਾਰ ਸਿੰਘ, ਰਕੇਸ਼ ਕੁਮਾਰ ਸਾਬਕਾ ਪੰਚ, ਦਿਲਬਾਗ ਸਿੰਘ, ਸ਼ਿੰਗਾਰਾ ਸਿੰਘ, ਨਰਿੰਦਰ ਸਿੰਘ, ਸੁੱਚਾ ਸਿੰਘ, ਇੰਦਰਜੀਤ ਸਿੰਘ, ਜਗੀਰ ਕੌਰ, ਸੁਖਵਿੰਦਰ ਕੌਰ, ਸੀਮਾ ਰਾਣੀ, ਜਸਵਿੰਦਰ ਸਿੰਘ, ਜਸਵੀਰ ਸਿੰਘ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਐਨ.ਐਸ.ਐਸ. ਕੈਂਪ ਦੌਰਾਨ ਨਿਭਾਈਆਂ ਸੇਵਾਵਾਂ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲਰੋਇਆ) ਨੇ ਦੋਆਬਾ ਗਰੁੱਪ ਆਫ ਕਾਲਜ ਦਾ ਸਿੱਖਿਆਤਮਕ ਕੀਤਾ ਦੌਰਾ <br/>
Ad Position 24