ਬੰਗਾ, 21 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ. ਐੱਸ. ਐੱਸ ਵਿਭਾਗ ਵੱਲੋਂ ਸਮਾਜ ਸੇਵੀ ਕਾਰਜਾਂ ਹਿੱਤ ਲਗਾਏ ਸੱਤ ਰੋਜ਼ਾ ਵਿਸ਼ੇਸ਼ ਕੈਂਪ ਦੌਰਾਨ ਪਿ੍ੰ: ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਅਤੇ ਪ੍ਰੋ. ਤਜਿੰਦਰ ਸਿੰਘ, ਮਨਰਾਜ ਕੌਰ ਦੇ ਯਤਨਾਂ ਸਦਕਾ ਸਭ ਤੋਂ ਪਹਿਲਾਂ ਸਵੇਰ ਦੀ ਸਭਾ ਕੀਤੀ ਗਈ | ਉਪਰੰਤ ਪਿੰਡ ਗੋਬਿੰਦਪੁਰ ਦੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਪਿੰਡ ਦੀ ਪੰਚਾਇਤ ਦੇ ਸਹਿਯੋਗ ਸਦਕਾ ਬੂਟੇ ਲਗਾਏ ਗਏ | ਇਸ ਮੌਕੇ ਪਿੰਡ ਦੇ ਸਰਪੰਚ ਸ. ਸਤਪਾਲ ਸਿੰਘ ਲੌਂਗੀਆ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜੋਗਾ ਸਿੰਘ ਵੱਲੋਂ ਗੋਬਿੰਦਪੁਰ ਪਿੰਡ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ | ਵਲੰਟੀਅਰਾਂ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਪਿੰਡ ਵਿਚਾਲੇ ਜਾਗਰੂਕਤਾ ਰੈਲੀ ਸਜਾਈ ਗਈ | ਇਸ ਮੌਕੇ ਮੈਂਬਰ ਪੰਚਾਇਤ ਮੈਡਮ ਗੁਰਪ੍ਰੀਤ ਕੌਰ, ਰੀਨਾ ਰਾਣੀ, ਮਨਦੀਪ ਕੌਰ, ਹਰਬੰਸ ਲਾਲ ਅਤੇ ਜਸਵੰਤ ਸਿੰਘ ਜੀ ਦਾ ਭਰਵਾਂ ਸਹਿਯੋਗ ਰਿਹਾ | ਸ਼ਾਮ ਸਮੇਂ ਵਲੰਟੀਅਰਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਹੇਠਲੇ ਹਾਲ 'ਚ ਵੱਖ-ਵੱਖ ਸਮਾਜਿਕ ਵਿਸ਼ਿਆਂ ਦੇ ਤਹਿਤ ਵਿਚਾਰ-ਵਟਾਂਦਰਾ ਕੀਤਾ ਗਿਆ ਜਿਸ ਦਾ ਮਨੋਰਥ ਪਿੰਡ ਵਾਸੀਆਂ ਨੂੰ ਸੁਚੇਤ ਕਰਨ ਦੇ ਨਾਲ-ਨਾਲ ਵਲੰਟੀਅਰਾਂ ਅੰਦਰ ਆਤਮ-ਵਿਸ਼ਵਾਸ ਵਰਗੇ ਗੁਣਾਂ ਦਾ ਉਭਾਰ ਕਰਨਾ ਸੀ | ਇਸ ਮੌਕੇ ਸੇਵਾਦਾਰ ਮਨਜੀਤ ਸਿੰਘ, ਜਗਤਾਰ ਸਿੰਘ ਅਤੇ ਜਸਪਾਲ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਲੰਟੀਅਰਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਦਿਨ ਦੇ ਅਖੀਰਲੇ ਸ਼ੈਸ਼ਨ ਵਿੱਚ ਵਿਦਿਆਰਥੀਆਂ ਦੇ ਮਨੋਰੰਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਊਜ਼ੀਕਲ ਚੇਅਰ ਦੀ ਗਤੀਵਿਧੀ ਕਰਵਾਈ ਗਈ | ਦਿਨ ਦੀ ਸਮਾਪਤੀ ਰਾਸ਼ਟਰ - ਗਾਣ ਨਾਲ ਕੀਤੀ ਗਈ | ਕੈਂਪ ਦਾ ਦੂਜਾ ਦਿਨ ਵਲੰਟੀਅਰ ਸੁਖਨੀਤ ਕੌਰ ਦੀ ਦੇਖ ਰੇਖ ਹੇਠ ਸੰਪੰਨ ਹੋਇਆ |