ਮੁਕੰਦਪੁਰ, 21 ਦਸੰਬਰ (ਅਮਰੀਕ ਸਿੰਘ ਢੀਂਡਸਾ) - ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਸਿੱਖਿਆ ਅਫਸਰ (ਸੈ/ਸਿ) ਸ਼ਹੀਦ ਭਗਤ ਸਿੰਘ ਨਗਰ ਅਨੀਤਾ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ/ਸਿ) ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਕਿਸ਼ਨ ਖਟਕੜ ਨੇ ਅਪੀਲ ਕੀਤੀ ਕਿ ਆ ਰਹੀਆਂ ਫਾਈਨਲ ਪ੍ਰੀਖਿਆਵਾਂ ਲਈ ਆਪਣੇ ਬੱਚਿਆਂ ਦੀ ਤਿਆਰੀ ਵੱਲ੍ਹ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਸਬੰਧ 'ਚ ਰਾਬਤਾ ਬਣਾ ਕੇ ਰੱਖਿਆ ਜਾਵੇ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਮਹੱਤਤਾ ਬਾਰੇ ਜਾਣੰੂ ਕਰਵਾਉਂਦਿਆਂ ਜਿਆਦਾ ਤੋਂ ਜਿਆਦਾ ਸਮਾਂ ਪੜ੍ਹਾਈ 'ਚ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ | ਪੰਜਾਬ ਸਰਕਾਰ ਵੱਲੋਂ ਸਿੱਖਿਆ ਸਬੰਧੀ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਨੂੰ ਦੱਸਣ ਲਈ ਸਕੂਲ ਵਿੱਚ ਮਾਪਿਆਂ ਦੀ ਇੱਕ ਵਰਕਸ਼ਾਪ ਲਗਾਈ ਗਈ | ਜਿਸ ਵਿੱਚ ਮਾਪਿਆਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਵਿਸਥਾਰ ਵਿੱਚ ਦੱਸਿਆ ਗਿਆ | ਪਿ੍ੰਸੀਪਲ ਕਿਸ਼ਨ ਖਟਕੜ ਵੱਲੋਂ ਮਾਪਿਆਂ ਨੂੰ ਦੱਸਿਆ ਗਿਆ ਕਿ ਹੁਨਰ ਸਿੱਖਿਆ ਸਕੂਲ ਅਧੀਨ ਪੂਰੇ ਜ਼ਿਲ੍ਹੇ ਵਿੱਚੋਂ ਸਿਰਫ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਹੀ ਦੋ ਨਵੇਂ ਟਰੇਡ ਕੰਪਿਊਟਰ ਸਿੱਖਿਆ ਲਈ ਡਿਜੀਟਲ ਡਿਜ਼ਾਈਨਿੰਗ ਅਤੇ ਬਿਊਟੀ ਐਂਡ ਵੈੱਲਨੈਸ ਸ਼ੁਰੂ ਕੀਤੇ ਗਏ ਹਨ | ਜਿਨ੍ਹਾਂ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਉਹਨਾਂ ਨੂੰ ਕਿੱਤਾ ਮੁਖੀ ਸਿੱਖਿਆ ਪ੍ਰਦਾਨ ਕਰਵਾ ਸਕਦੇ ਹਨ | ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਮੀਨਾਕਸ਼ੀ , ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਰਾਜਵੀਰ ਕੌਰ, ਜਸਵਿੰਦਰ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ ਆਦਿ ਮੌਜੂਦ ਸਨ |