27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

Ad Position 21
No active advertisement
ਅਜੀਤ ਡੈਸਕ 23-12-2025

ਕਾਠਗੜ੍ਹ/ਰੱਤੇਵਾਲ, 22 ਦਸੰਬਰ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਪਿੰਡ ਸੁਧਾ ਮਾਜਰਾ ਕੋਲ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਫੇਟ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਪ੍ਰਵੀਨ ਕੁਮਾਰ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲ ਰੂਮ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਇੱਕ ਪਲੈਟੀਨਾ ਮੋਟਰਸਾਈਕਲ ਜਿਸ ਦਾ ਨੰਬਰ ਪੀ. ਬੀ 20 ਸੀ 4496 ਜਿਸ ਨੂੰ ਵਿਜੇਪਾਲ ਵਾਸੀ ਰੱਕੜਾਂ ਥਾਣਾ ਬਲਾਚੌਰ ਚਲਾ ਰਿਹਾ ਸੀ ਜੋ ਕਿ ਟੌਂਸਾ ਤੋਂ ਆਪਣੇ ਪਿੰਡ ਰੱਕੜਾਂ ਬੇਟ ਜਾ ਰਿਹਾ ਸੀ ਜਦੋਂ ਇਹ ਮੋਟਰਸਾਈਕਲ ਪਿੰਡ ਸੁਧਾ ਮਾਜਰਾ ਦੇ ਕੋਲ ਪਹੁੰਚਿਆ ਤਾਂ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਵਿਜੇਪਾਲ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਐਸ.ਐਸ.ਐਫ ਟੀਮ ਨੇ ਨੈਸ਼ਨਲ ਹਾਈਵੇ ਅਥਾਰਟੀ ਦੀ ਐਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਬਲਾਚੌਰ ਦਾਖਲ ਕਰਵਾਇਆ | ਐਸ. ਐਸ. ਐਫ ਟੀਮ ਵਲੋਂ ਮੋਟਰਸਾਈਕਲ ਨੂੰ ਰੋਡ ਤੋਂ ਕਲੀਅਰ ਕਰਵਾ ਕੇ ਟ੍ਰੈਫਿਕ ਸੁਚਾਰੂ ਢੰਗ ਨਾਲ ਚਲਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੂਰੀ ਹਸਪਤਾਲ ਬਲਾਚੌਰ ਦੇ ਡਾ. ਭੁਪਿੰਦਰਜੀਤ ਸਿੰਘ ਸੂਰੀ ਤੇ ਸਟਾਫ਼ ਦਾ ਸਨਮਾਨ <br/> ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਇਕ ਨੂੰ ਕੀਤਾ ਕਾਬੂ, ਇਕ ਹੋਰ ਨੂੰ ਕੀਤਾ ਨਾਮਜ਼ਦ
Ad Position 24