ਰਾਹੋਂ, 22 ਦਸੰਬਰ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਦੀ ਅਗਵਾਈ 'ਚ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਰਾਹੋਂ ਦਾਣਾ ਮੰਡੀ ਤੋਂ ਹੋ ਕੇ ਨਵਾਂਸ਼ਹਿਰ ਰੋਡ ਮੁੱਖ ਮਾਰਗ 'ਤੇ ਪੈਂਦੇ ਪਿੰਡ ਛੋਕਰਾਂ ਰੋਡ 'ਤੇ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ 'ਤੇ ਉਸ ਕੋਲੋਂ ਤਲਾਸ਼ੀ ਲੈਣ 'ਤੇ ਉਸ ਵਲੋਂ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਜਸਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਮੁਹੱਲਾ ਕਾਜ਼ੀਆਂ ਵਾਸੀ ਰਾਹੋਂ ਵਜੋਂ ਹੋਈ ਹੈ | ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ |