27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਿਊਜ਼ੀਲੈਂਡ 'ਚ ਨਗਰ ਕੀਰਤਨ ਦਾ ਵਿਰੋਧ ਕਰਨਾ ਬਹੁਤ ਹੀ ਮੰਦਭਾਗੀ ਘਟਨਾ - ਐਡਵੋਕੇਟ ਲਾਦੀਆਂ <br/>

Ad Position 21
No active advertisement
ਅਜੀਤ ਡੈਸਕ 23-12-2025
ਕਟਾਰੀਆਂ, 22 ਦਸੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਆਗੂ ਸ਼ੋ੍ਰਮਣੀ ਅਕਾਲੀ ਦਲ (ਬ) ਤੇ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਨਿਊਜ਼ੀਲੈਂਡ ਦੇ ਸਾਊਥ ਔਕਲੈਂਡ ਦੇ ਮਾਨੂਰੇਵਾ ਕਸਬੇ ਵਿਖੇ ਕੁੱਝ ਸ਼ਰਾਰਤੀ ਲੋਕਾਂ ਵਲੋਂ ਸਿੱਖ ਕੌਮ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਵਿਰੋਧ ਵਾਲੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸ਼ਰਾਰਤੀ ਲੋਕਾਂ ਦੀ ਇਹ ਕਾਰਵਾਈ ਆਪਸੀ ਭਾਈਚਾਰਕ ਸਾਂਝ 'ਚ ਕੁੜੱਤਣ ਪੈਦਾ ਕਰਨ ਵਾਲੀ ਹੈ | ਉਨ੍ਹਾਂ ਕਿਹਾ ਕਿ ਕੁਝ ਲੋਕਾਂ ਜਿਨ੍ਹਾਂ ਦੀ ਅਗਵਾਈ ਬ੍ਰਾਇਨ ਤਾਪਾਕੀ ਨਾਮ ਦੇ ਵਿਅਕਤੀ ਵਲੋਂ ਕੀਤੀ ਦੱਸੀ ਜਾ ਰਹੀ ਹੈ ਜੋ ਕਿ ਇਕ ਵਿਵਾਦਤ ਲੀਡਰ ਹੈ, ਵਲੋਂ ਜਾਣ ਬੁੱਝ ਕੇ ਨਿਊਜ਼ੀਲੈਂਡ ਦੀਆਂ ਸਥਾਨਕ ਰਵਾਇਤਾਂ ਦੀ ਦੁਰਵਰਤੋਂ ਕਰਦਿਆਂ ਨਫਰਤੀ ਭਾਵਨਾ ਨਾਲ ਸਿੱਖ ਕੌਮ ਨੂੰ ਇਹ ਚੁਣੌਤੀ ਦਿੱਤੀ ਹੈ ਜਿਸ ਨੂੰ ਸਿੱਖ ਸੰਗਤਾਂ ਬਰਦਾਸ਼ਤ ਨਹੀਂ ਕਰਨਗੀਆਂ ਜਿਸ ਪ੍ਰਤੀ ਉੱਥੇ ਦੀ ਸਰਕਾਰ ਨੂੰ ਇਸ ਮੰਦਭਾਗੀ ਘਟਨਾ ਵੱਲ੍ਹ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਹੀ ਰਹਿਣ | ਇਸ ਮੌਕੇ ਰਣਜੀਤ ਸਿੰਘ ਰਾਣਾ ਕਟਾਰੀਆਂ, ਸ਼ਿਵ ਦੇਵ ਸਿੰਘ ਹੀਉਂ, ਹਰਮਿੰਦਰ ਸਿੰਘ ਕਾਹਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਾ ਦੀਆਂ ਜ਼ਿਲ੍ਹਾ ਅਤੇ ਸੰਮਤੀ ਚੋਣਾਂ ਵਿਚ ਹੋਈ ਬੇਮਿਸਾਲ ਜਿੱਤ -ਚੇਅਰਮੈਨ ਕਰਨਾਣਾ <br/> ਅਗਲੀ ਖ਼ਬਰ ਭਗਤ ਸਿੰਘ ਘੁੰਮਣ ਦੀ ਯਾਦ 'ਚ ਮੈਡੀਕਲ ਕੈਂਪ ਲਗਾਇਆ <br/>
Ad Position 24