ਬੰਗਾ, 22 ਦਸੰਬਰ (ਧਰਮਵੀਰ ਪਾਲ)-ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਵੀਰ ਕਰਨਾਣਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਬੰਗਾ ਵਿਧਾਨ ਸਭਾ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਬੇਮਿਸਾਲ ਜਿੱਤ ਪ੍ਰਾਪਤ ਕਰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਪੰਜਾਬ ਸਰਕਾਰ ਦੇ ਕੰਮਾਂ 'ਤੇ ਭਰੋਸਾ ਪ੍ਰਗਟ ਕੀਤਾ ਗਿਆ ਹੈ | ਜਿੱਥੇ ਸਾਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਬੇਮਿਸਾਲ ਜਿੱਤ ਪ੍ਰਾਪਤ ਕੀਤੀ ਗਈ ਹੈ, ਉਥੇ ਬੰਗਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚਾਰ ਸੀਟਾਂ ਵਿਚੋਂ ਤਿੰਨ ਅਤੇ ਬਲਾਕ ਸੰਮਤੀ ਦੀਆਂ ਪੱਚੀ ਸੀਟਾਂ ਵਿਚੋਂ ਸੋਲ੍ਹਾਂ ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਅਤੇ 75 ਫ਼ੀਸਦੀ ਸੀਟਾਂ 'ਤੇ ਜਿੱਤ ਦਰਜ਼ ਕਰਨ 'ਤੇ ਬੰਗਾ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਸਿੰਘ ਕਰਨਾਣਾ ਨੇ ਕਿਹਾ ਕਿ ਜਿੱਥੇ ਬੰਗਾ ਦੇ ਸੂਝਵਾਨ ਵੋਟਰਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਚਾਰ ਸਾਲ ਦੇ ਕੰਮਾਂ 'ਤੇ ਭਰੋਸਾ ਪ੍ਰਗਟ ਕੀਤਾ ਹੈ, ਉਥੇ ਸਮੁੱਚੀ ਬੰਗਾ ਵਿਧਾਨ ਸਭਾ ਦੀ ਲੀਡਰਸ਼ਿਪ ਦੀ ਇੱਕਜੁੱਟਤਾ ਤੇ ਸਮੂਹਿਕ ਚੋਣ ਪ੍ਰਚਾਰ ਦਾ ਨਤੀਜਾ ਹੈ |