ਬੰਗਾ, 22 ਦਸੰਬਰ (ਧਰਮਵੀਰ ਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸ. ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਅਗਵਾਈ ਅਧੀਨ ਪਿੰਡ ਥਾਂਦੀਆਂ ਅਤੇ ਆਸ-ਪਾਸ ਦੇ ਇਲਾਕੇ 'ਚ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ 23 ਦਸੰਬਰ ਨੂੰ ਕੱਢਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਗੁਰਮਤਿ ਚੇਤਨਾ ਮਾਰਚ ਦੀ ਅਰੰਭਤਾ ਭਲਕੇ ਸਵੇਰੇ 10 ਵਜੇ ਗੁਰਦੁਆਰਾ ਭਗਤ ਰਵਿਦਾਸ ਜੀ ਥਾਂਦੀਆਂ ਤੋਂ ਹੋਵੇਗੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹੁੰਦੀ ਹੋਈ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਵੇਗੀ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਗੁਰਮਤਿ ਚੇਤਨਾ ਮਾਰਚ ਵਿੱਚ ਵੱਧ ਚੜ੍ਹ ਕੇ