ਮੁਕੰਦਪੁਰ, 22 ਦਸੰਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਕਾਲਜ ਦੇ ਸਥਾਪਨਾ ਦਿਵਸ ਤੇ ਅਮਰਦੀਪ ਸਿੰਘ ਸ਼ੇਰਗਿੱਲ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਅਮਰਦੀਪ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮਾਂ ਦੀ ਸ਼ੁਰੂਆਤ ਅਖੰਡ ਪਾਠ ਦੀ ਆਰੰਭਤਾ ਨਾਲ ਹੋਈ | ਇਸ ਸਮੇਂ ਕਾਲਜ ਬਾਨੀ. ਸ. ਗੁਰਚਰਨ ਸਿੰਘ ਸ਼ੇਰਿਗੱਲ, ਕਾਲਜ ਪਿ੍ੰਸੀਪਲ ਮਨਜੀਤ ਸਿੰਘ, ਸਕੂਲ ਪਿ੍ੰਸੀਪਲ ਪਰਮਜੀਤ ਕੌਰ ਤੇ ਸਮੂਹ ਸਟਾਫ਼ ਨੇ ਗੁਰੂ ਹਰਿ ਰਾਏ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿੱਚ ਹਾਜ਼ਰੀ ਭਰੀ | ਇਸ ਸਮੇਂ ਸਰਦਾਰ ਸੁਰਿੰਦਰ ਸਿੰਘ ਢੀਂਡਸਾ ਤੇ ਸਰਦਾਰ ਸੁਰਜੀਤ ਸਿੰਘ ਬੀਸਲਾ ਵੀ ਹਾਜ਼ਰ ਸਨ | ਮਿਤੀ 23 ਦਸੰਬਰ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਅੰਤਰ-ਸਕੂਲ ਮੁਕਾਬਲੇ ਕਰਵਾਏ ਜਾਣਗੇ | ਅੰਤਰ-ਸਕੂਲ ਮੁਕਾਬਲਿਆਂ ਦਾ ਉਦਘਾਟਨ ਵਿਸ਼ੇਸ਼ ਮਹਿਮਾਨ ਸ੍ਰੀਮਤੀ ਹਰਜੋਤ ਕੌਰ ਲੋਹਟੀਆ ਸਟੇਟ ਸੈਕਟਰੀ (ਵਿਮੈਨ ਵਿੰਗ) ਪੰਜਾਬ ਕਰਨਗੇ | ਇਸ ਦਿਨ ਡਾ. ਸੁਖਵਿੰਦਰ ਸੁੱਖੀ ਵਿਧਾਇਕ ਬੰਗਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਇਨਾਮਾਂ ਦੀ ਵੰਡ ਕਰਨਗੇ | ਸੋਹਣ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ ਬੰਗਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਣਗੇ | ਮਿਤੀ 24 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਉੱਘੇ ਅਰਥ-ਸ਼ਾਸਤਰੀ ਪਦਮ ਭੂਸ਼ਣ ਡਾ. ਐੱਸ.ਐੱਸ. ਜੌਹਲ, ਸਾਬਕਾ ਚਾਂਸਲਰ, ਪੰਜਾਬ ਸੈਂਟਰਲ ਯੂਨੀਵਰਸਿਟੀ (ਬਠਿੰਡਾ) ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ | ਕੁਲਜੀਤ ਸਰਹਾਲ ਹਲਕਾ ਇੰਚਾਰਜ ਲੋਕ ਸਭਾ ਅਨੰਦਪੁਰ ਸਾਹਿਬ ਤੇ ਸ੍ਰੀਮਤੀ ਮੀਨਾ ਕੁਮਾਰੀ ਮੈਂਬਰ ਬਲਾਕ ਸੰਮਤੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਣਗੇ | ਇਲਾਕੇ ਦੇ ਪਿ੍ੰਸੀਪਲ ਤੇ ਮੋਹਤਬਰ ਹਸਤੀਆਂ ਇਸ ਮੌਕੇ ਖ਼ਾਸ ਤੌਰ 'ਤੇ ਮੇਲੇ ਦੀਆਂ ਰੌਣਕਾਂ ਵਿੱਚ ਵਾਧਾ ਕਰਨਗੇ | ਪ੍ਰੋ. ਸੁਖਮਿੰਦਰ ਬਾਵਾ ਇਨ੍ਹਾਂ ਸਮਾਗਮਾਂ ਦੇ ਕੋਆਰਡੀਨੇਟਰ ਅਤੇ ਡਾ. ਨਿਰਦੋਸ਼ ਕੌਰ ਕੋ-ਕੋਆਰਡੀਨੇਟਰ ਹੋਣਗੇ | ਡਾ. ਕਰਮਜੀਤ ਕੌਰ ਤੇ ਡਾ. ਆਸ਼ਿਮਾ ਪਾਸੀ ਇਨ੍ਹਾਂ ਸਮਾਗਮਾਂ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਹੋਣਗੇ |