12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਲੋਂ ਗੁਰਮਤਿ ਚੇਤਨਾ ਮਾਰਚ <br/>

Ad Position 21
No active advertisement
ਅਜੀਤ ਡੈਸਕ 24-12-2025
ਬੰਗਾ, 23 ਦਸੰਬਰ (ਸੁਰਿੰਦਰ ਸਿੰਘ ਕਰਮ, ਧਰਮਵੀਰ ਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸ. ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ, ਮੈਡਮ ਕਮਲਜੀਤ ਕੌਰ ਅਤੇ ਪ੍ਰੋ. ਅਮਨਜੀਤ ਸਿੰਘ ਦੀ ਦੇਖ-ਰੇਖ ਅਧੀਨ ਪਿੰਡ ਥਾਂਦੀਆਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ | ਚੇਤਨਾ ਮਾਰਚ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂੁ ਰਵਿਦਾਸ ਮਹਾਰਾਜ ਜੀ ਥਾਂਦੀਆਂ ਵਿਖੇ ਸਮੂਹ ਸਟਾਫ਼, ਨਗਰ ਨਿਵਾਸੀਆਂ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਇਸ ਚੇਤਨਾ ਮਾਰਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਚੇਤਨਾ ਮਾਰਚ ਨੌਜਵਾਨਾਂ ਅਤੇ ਆਮ ਲੋਕਾਈ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਹਾਈ ਸਿਧ ਹੁੰਦੇ ਹਨ | ਉਪਰੰਤ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਕਮਲਜੀਤ ਕੌਰ ਨੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਅਮੀਰ ਵਿਰਸੇ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ | ਅਰਦਾਸ ਉਪਰੰਤ ਸਮੂਹ ਸਟਾਫ਼ ਅਤੇ ਵਿਦਿਆਰਥੀ ਨੇ ਜੈਕਾਰਿਆ ਦੀ ਗੂੰਜ ਵਿੱਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਿੰਡ ਥਾਂਦੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੈਦਲ ਮਾਰਚ ਦੀ ਆਰੰਭਤਾ ਕੀਤੀ | ਇਹ ਪੈਦਲ ਮਾਰਚ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਿਤ ਹੋਇਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਸਮਰਪਿਤ ਸ਼ਬਦ ਪੜ੍ਹ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਪਤੀ ਉਪਰੰਤ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਥਾਂਦੀਆ ਨਗਰ ਨਿਵਾਸੀਆਂ ਵਲੋਂ ਆਈਆਂ ਹੋਈਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਗੁਰਸ਼ਾਨ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਸਰਪੰਚ ਬੀਬੀ ਬਿੰਦਰਾ ਦੇਵੀ, ਤਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਅਤੇ ਪੰਚਾਇਤ ਮੈਂਬਰ, ਸ੍ਰੀ ਅਮਰੀਕ ਸਿੰਘ ਲੰਬੜਦਾਰ, ਗੁਰਪ੍ਰੀਤ ਸਿੰਘ ਪੰਚ,ਸ੍ਰੀਮਤੀ ਕਿ੍ਸ਼ਨਾ ਦੇਵੀ ਪੰਚ, ਸ੍ਰੀ ਦਿਲਬਾਗ ਰਾਏ ਸੈਕਟਰੀ, ਸ੍ਰੀ ਚਰਨਜੀਤ, ਸ੍ਰੀ ਸ਼ਿਵ ਚਰਨ, ਪਰਮਜੀਤ ਸਿੰਘ, ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਂਅ ਬਦਲਣਾ ਮੰਦਭਾਗਾ- ਬੰਗਾ <br/> ਅਗਲੀ ਖ਼ਬਰ ਸਤਿਗੁਰੂ ਲਾਲ ਦਾਸ ਮਹਾਰਾਜ ਰਕਬੇ ਵਾਲਿਆਂ (ਭੂਰੀਵਾਲਿਆਂ) ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ <br/>
Ad Position 24