11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵੈਟਰਨਰੀ ਡਾਕਟਰਾਂ ਨੇ ਸੇਵਾਵਾਂ ਕੀਤੀਆਂ ਠੱਪ

Ad Position 21
No active advertisement
ਅਜੀਤ ਡੈਸਕ 24-12-2025
ਨਵਾਂਸ਼ਹਿਰ/ਮੁਕੰਦਪੁਰ, 23 ਦਸੰਬਰ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)-ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਵੈਟਰਨਰੀ ਡਾਕਟਰਾਂ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਵੈਟਰਨਰੀ ਸੇਵਾਵਾਂ ਨੂੰ ਮੁਕੰਮਲ ਰੂਪ ਵਿੱਚ ਰੋਕ ਦਿੱਤਾ ਗਿਆ, ਜ਼ਿਲੇ ਵਿੱਚ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹੀਆਂ | ਜ਼ਿਕਰਯੋਗ ਹੈ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀਆਂ ਮੰਗਾਂ ਦੀ ਬਹਾਲੀ ਨੂੰ ਲੈ ਕੇ ਸੰਘਰਸ਼ ਦੇ ਰਾਹ 'ਤੇ ਹਨ, ਪਰ ਮੌਜੂਦਾ ਸਰਕਾਰ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ | ਦੋ ਦਿਨਾਂ ਲਈ ਸੇਵਾਵਾਂ ਠੱਪ ਰੱਖਣ ਦੇ ਫ਼ੈਸਲੇ ਦੇ ਪਹਿਲੇ ਦਿਨ ਸੂਬੇ ਦੇ ਵੈਟਰਨਰੀ ਡਾਕਟਰਾਂ ਨੇ ਆਪੋ-ਆਪਣੇ ਜ਼ਿਲਿਆਂ ਦੇ ਪੌਲੀ ਕਲੀਨਿਕਾਂ ਵਿਖੇ ਇਕੱਠੇ ਹੋ ਕੇ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਧੋਖੇ ਅਤੇ ਗ਼ਲਤ ਢੰਗ ਅਪਣਾ ਕੇ ਪੇਅ ਪੈਰਿਟੀ ਭੰਗ ਕਰਨ ਵਾਲਾ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਇਸ ਮੌਕੇ ਸੰਬੋਧਨ ਕਰਦਿਆਂ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ 'ਤੇ ਦਖ਼ਲ ਦੇ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਚਾਹੀਦਾ ਹੈ | ਧਰਨੇ ਵਿੱਚ ਜ਼ਿਲ੍ਹੇ ਦੀਆਂ ਤਿੰਨਾਂ ਤਹਿਸੀਲਾਂ ਦੇ ਵੈਟਰਨਰੀ ਡਾਕਟਰਾਂ ਨੇ ਭਾਗ ਲਿਆ ਤੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੋਹਾਲੀ ਰੈਲੀ 'ਚ ਮਿਡ-ਡੇਅ ਮੀਲ, ਸਫ਼ਾਈ ਸੇਵਕ ਅਤੇ ਚੌਕੀਦਾਰ ਹੋਣਗੇ ਸ਼ਾਮਿਲ -ਜਸਵੀਰ ਕੌਰ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਚੌਰ ਵਲੋਂ ਮਨਾਇਆ ਪੈਨਸ਼ਨ ਦਿਵਸ
Ad Position 24