11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੇਸੀ ਪਬਲਿਕ ਸਕੂਲ ਨੇ ਸ਼ਹੀਦੀ ਦਿਵਸ 'ਤੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 24-12-2025
ਨਵਾਂਸ਼ਹਿਰ, 23 ਦਸੰਬਰ (ਜਸਬੀਰ ਸਿੰਘ ਨੂਰਪੁਰ) - ਕਰਿਆਮ ਰੋਡ 'ਤੇ ਸਥਿਤ ਕੇਸੀ ਪਬਲਿਕ ਸਕੂਲ 'ਚ ਸਕੂਲ ਪਿ੍ੰਸੀਪਲ ਕੰਮ ਸੀ.ਈ.ਓ (ਗਰੁੱਪ ਕੈਪਟਨ) ਅਸ਼ਵਨੀ ਦੱਤਾ ਦੀ ਦੇਖ ਰੇਖ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਸ਼ਹੀਦੀ ਦਿਵਸ ਦੀ ਜਾਣਕਾਰੀ ਦੇਣ ਲਈ ਧਾਰਮਿਕ ਸਮਾਗਮ ਕਰਵਾਇਆ | ਸਵੇਰੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਟੇਜ 'ਤੇ ਪਿ੍ੰਸੀਪਲ ਅਸ਼ਵਨੀ ਦੱਤਾ, ਹੈੱਡਮਾਸਟਰ ਗੁਰਪ੍ਰੀਤ ਸਿੰਘ ਅਤੇ ਹਰਦੀਪ ਸੰਧੂ ਨੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ, ਮੋਤੀ ਰਾਮ ਮਹਿਰਾ, ਟੋਡਰ ਮੱਲ ਅਤੇ ਚਮਕੌਰ ਸਾਹਿਬ ਦੀਆਂ ਕੀਮਤੀ ਕੁਰਬਾਨੀਆਂ ਦੀ ਜਾਣਕਾਰੀ ਦਿੱਤੀ | ਸੱਤਵੀਂ ਜਮਾਤ ਦੇ ਵਿਦਿਆਰਥੀ ਨੇ ਸ਼ਬਦ ਨਾਲ ਸ਼ੁਰੂਆਤ ਕੀਤੀ | ਇਸ ਦੇ ਬਾਅਦ ਹਰਸ਼ਵੀਰ ਸਿੰਘ ਨੇ ਮੂਲ ਮੰਤਰ ਦਾ ਜਾਪ ਕੀਤਾ | ਸਟੇਜ 'ਤੇ ਹੈਡਮਾਸਟਰ ਗੁਰਪ੍ਰੀਤ ਸਿੰਘ, ਹਰਦੀਪ ਸੰਧੂ ਅਤੇ ਵਿਦਿਆਰਥੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਅਤੇ ਦੇਸ਼ ਦੀ ਖਾਤਰ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ | ਵਿਦਿਆਰਥੀਆਂ ਨੇ ਜ਼ਫ਼ਰਨਾਮਾ ਪੜਿ੍ਹਆ, ਮੂਲ ਮੰਤਰ ਦਾ ਜਾਪ ਕੀਤਾ, ਦਸ ਗੁਰੂਆਂ ਦੇ ਨਾਮ, ਪੰਜ ਪਿਆਰਿਆਂ ਦੇ ਨਾਮ, ਚੌਪਈ ਸਾਹਿਬ ਅਤੇ ਜਪੁਜੀ ਸਾਹਿਬ ਦਾ ਪਾਠ ਕੀਤਾ | ਉਨ੍ਹਾਂ ਦੱਸਿਆ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਸਿੱਖਾਂ ਦੇ ਸ਼ਾਨਦਾਰ ਇਤਿਹਾਸ ਬਾਰੇ ਜਾਣਨ ਦਾ ਮੌਕਾ ਦਿੰਦੇ ਹਨ | ਪਿ੍ੰ. ਅਸ਼ਵਨੀ ਦੱਤਾ ਨੇ ਕਿਹਾ ਕਿ ਬੱਚਿਆਂ ਲਈ ਆਪਣੇ ਗੁਰੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਜਾਣਨਾ ਬਹੁਤ ਜ਼ਰੂਰੀ ਹੈ | ਇਸ ਮੌਕੇ 'ਤੇ ਰਾਜਵੀਰ ਕੌਰ, ਮੋਨਿਕਾ ਸ਼ਰਮਾ, ਮੀਨੂੰ ਕੰਡਾ, ਰਜਨੀ, ਨੀਰਜ ਰਾਣੀ, ਮੋਨਿਕਾ ਰਾਣੀ ਅਤੇ ਵਿਪਨ ਕੁਮਾਰ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਲੜੋਆ ਵਿਖੇ ਮਹਾਨ ਸ਼ਹੀਦ ਸਿੰਘਾਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਵਿਦਿਆਰਥੀਆਂ ਵਲੋਂ 'ਮਨੁੱਖਤਾ ਦੀ ਸੇਵਾ ਸੰਸਥਾ' ਦਾ ਕੀਤਾ ਦੌਰਾ <br/>
Ad Position 24