10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਲੜੋਆ ਵਿਖੇ ਮਹਾਨ ਸ਼ਹੀਦ ਸਿੰਘਾਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 24-12-2025
ਔੜ/ਝਿੰਗੜਾਂ, 23 ਦਸੰਬਰ (ਕੁਲਦੀਪ ਸਿੰਘ ਝਿੰਗੜ) - ਵਿਧਾਨ ਸਭਾ ਹਲਕਾ ਬੰਗਾ ਦੇ ਅਧੀਨ ਪੈਂਦੇ ਇਤਿਹਾਸਕ ਪਿੰਡ ਲੜੋਆ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ, ਜਗਤ ਮਾਤਾ ਗੁਜ਼ਰ ਕੌਰ ਜੀ, ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਹੋਰ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਵਿਸ਼ਾਲ ਦੁੱਧ ਦਾ ਲੰਗਰ ਲਗਾਇਆ ਗਿਆ | ਇਹ ਲੰਗਰ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਉਪਰੰਤ ਸ਼ੁਰੂ ਹੋਇਆ ਜੋ ਆਉਂਦੇ-ਜਾਂਦੇ ਰਾਹੀਆਂ ਨੂੰ ਸ਼ਾਮ ਤੱਕ ਨਿਰੰਤਰ ਵਰਤਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੰਤ ਬਾਬਾ ਸਰਬਜੀਤ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਅਤਰ ਦਾਸ ਲੜੋਆ ਨੇ ਆਖਿਆ ਕਿ ਸ਼ਹੀਦਾਂ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਖੁਸ਼ੀ ਸਮਾਗਮ ਕਰਨ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਸਾਡੇ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਅਮਰ ਸ਼ਹੀਦਾਂ ਨੂੰ ਸੱਚੇ ਮਨੋ ਸ਼ਰਧਾਂਜਲੀ ਦਿੱਤੀ ਜਾ ਸਕੇ | ਇਸ ਮੌਕੇ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ, ਸਾਬਕਾ ਪੰਚ ਚਰਨਜੀਤ ਸਿੰਘ, ਕਮਲਜੀਤ ਸਿੰਘ ਗਰਚਾ, ਪਰਮਿੰਦਰ ਸਿੰਘ ਤੇ ਰਣਜੀਤ ਸਿੰਘ ਗਰਚਾ, ਸੰਜੀਵ ਭਰਥ, ਰਕੇਸ਼ ਭਰਥ, ਜਗਜੀਤ ਸਿੰਘ ਜੱਗਾ, ਮੁਖਤਿਆਰ ਸਿੰਘ, ਪ੍ਰਵੀਨ ਭੌਂਦੀ, ਰਾਜ ਕੁਮਾਰ ਰਾਜਾ, ਗੁਰਵਿੰਦਰ ਸਿੰਘ, ਮਨਵੀਰ ਸਿੰਘ, ਸੰਜੇ, ਬਲਿਹਾਰ ਸਿੰਘ, ਨਰਿੰਦਰ ਜੋਨੀ ਤੋਂ ਇਲਾਵਾ ਪਿੰਡ ਦੇ ਹੋਰ ਬਹੁਤ ਸਾਰੇ ਪਤਵੰਤੇ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਪਵਿੱਤਰ ਸ਼ਹਾਦਤ ਨੂੰ ਨਮਨ ਕਰਦਿਆਂ ਬੀ. ਐੱਮ. ਪੀ.ਐੱਸ. ਬੰਗਾ 'ਚ ਵੀਰ ਬਾਲ ਦਿਵਸ ਮਨਾਇਆ <br/... ਅਗਲੀ ਖ਼ਬਰ ਕੇਸੀ ਪਬਲਿਕ ਸਕੂਲ ਨੇ ਸ਼ਹੀਦੀ ਦਿਵਸ 'ਤੇ ਧਾਰਮਿਕ ਸਮਾਗਮ ਕਰਵਾਇਆ <br/>
Ad Position 24