10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਥਾਣਾ ਮੁਖੀ ਕਾਠਗੜ੍ਹ ਅਭਿਸ਼ੇਕ ਸ਼ਰਮਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 24-12-2025
ਰੱਤੇਵਾਲ, 23 ਦਸੰਬਰ (ਅਸ਼ੋਕ ਕੁਮਾਰ ਲੀਲ) - ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡਾਂ 'ਚ ਬੜੀ ਅਮਨ ਸ਼ਾਂਤੀ ਨਾਲ ਪੋਲਿੰਗ ਨੇਪਰੇ ਚੜ੍ਹੀ | ਇਸ ਇਲੈਕਸ਼ਨ 'ਚ ਐੱਸ.ਐੱਚ.ਓ ਥਾਣਾ ਕਾਠਗੜ੍ਹ ਦੀ ਯੋਗ ਅਗਵਾਈ 'ਚ ਸਾਰੇ ਮੁਲਾਜ਼ਮਾਂ ਵੱਲੋਂ ਬੜੇ ਹੀ ਸੁਚੱਜੇ ਢੰਗ ਨਾਲ ਆਪਣੀ ਡਿਊਟੀ ਨਿਭਾਈ ਗਈ | ਪੁਲਿਸ ਚੌਂਕੀ ਆਂਸਰੋਂ ਅਧੀਨ ਪੈਂਦੇ ਧਾਰਮਿਕ ਅਸਥਾਨ ਗੁਰਦੁਆਰਾ ਟਿੱਬੀ ਸਾਹਿਬ ਵਿੱਚ ਕੁੱਝ ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਗੁਰਦੁਆਰਾ ਸਾਹਿਬ ਦੀ ਮੈਨੇਜ਼ਮੈਂਟ ਨਾਲ ਤਕਰਾਰ ਹੋ ਗਿਆ ਸੀ | ਜ਼ਿਲ੍ਹਾ ਹੈੱਡ ਕੁਆਰਟਰ ਐੱਸ.ਐੱਸ.ਪੀ, ਆਈ.ਪੀ.ਐੱਸ ਤੁਸ਼ਾਰ ਗੁਪਤਾ ਵੱਲੋਂ ਇਸ ਮਸਲੇ ਨੂੰ ਸੁਲਝਾਉਣ ਲਈ ਥਾਣਾ ਮੁਖੀ ਕਾਠਗੜ੍ਹ ਅਭਿਸ਼ੇਕ ਸ਼ਰਮਾ ਨੂੰ ਜਿੰਮੇਵਾਰੀ ਸੰਭਾਲੀ ਗਈ | ਥਾਣਾ ਮੁਖੀ ਨੇ ਆਪਣੀ ਸੂਝ-ਬੂਝ ਨਾਲ ਇਸ ਮਸਲੇ ਨੂੰ ਬੜੇ ਸੁਚੱਜੇ ਢੰਗ ਨਾਲ ਸੁਲਝਾਇਆ | ਇਸ ਮਸਲੇ ਨੂੰ ਸੁਲਝਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਆਈ.ਪੀ.ਐੱਸ ਤੁਸ਼ਾਰ ਗੁਪਤਾ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਅਭਿਸ਼ੇਕ ਸ਼ਰਮਾ ਨੂੰ ਸਨਮਾਨਿਤ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡਾਂ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਵੱਲੋਂ ਉਹਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਉਹਨਾਂ ਕਿਹਾ ਕਿ ਮੈਂ ਅੱਗੇ ਵੀ ਸਮੂਹ ਇਲਾਕਾ ਨਿਵਾਸੀਆਂ ਤੋਂ ਇਸੇ ਤਰ੍ਹਾਂ ਸਹਿਯੋਗ ਦੀ ਆਸ ਕਰਦਾ ਹਾਂ ਤਾਂ ਜੋ ਅਮਨ ਸ਼ਾਂਤੀ ਕਾਇਮ ਰਹੇ |

Ad Position 22
No active advertisement
ਪਿਛਲੀ ਖ਼ਬਰ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਦੌੜਾਕ ਜਸਵਿੰਦਰ ਸਿੰਘ ਢਿੱਲੋਂ ਨੇ ਤਗਮਾ ਜਿੱਤਿਆ <br/>
Ad Position 24