26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਰਾਹੋਂ ਤੋਂ ਮਾਛੀਵਾੜਾ ਸਾਹਿਬ ਤੱਕ ਪੈਦਲ ਯਾਤਰਾ ਭਲਕੇ ਹੋਵੇਗੀ ਰਵਾਨਾ <br/>

Ad Position 21
No active advertisement
ਅਜੀਤ ਡੈਸਕ 25-12-2025
ਰਾਹੋਂ, 24 ਦਸੰਬਰ (ਉਂਕਾਰ ਸਿੰਘ ਰਾਠੋਰ)-ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮੁਹੱਲਾ ਦੀਵਾਨਿਆਂ ਰਾਹੋਂ ਤੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਤੱਕ 26 ਦਸੰਬਰ ਨੂੰ ਸਵੇਰੇ 9 ਵਜੇ ਪੈਦਲ ਯਾਤਰਾ ਦੀ ਆਰੰਭਤਾ ਕੀਤੀ ਜਾਵੇਗੀ | ਇਹ ਯਾਤਰਾ ਹਲਕਾ ਨਵਾਂਸ਼ਹਿਰ ਤੋਂ ਐਮ.ਐਲ.ਏ ਡਾਕਟਰ ਨਛੱਤਰ ਪਾਲ ਦੀ ਅਗਵਾਈ 'ਚ ਕੱਢੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਡਾਕਟਰ ਨਛੱਤਰ ਪਾਲ ਨੇ ਦੱਸਿਆ ਕੇ ਇਹ ਪੈਦਲ ਯਾਤਰਾ ਵਿੱਚ ਇਲਾਕੇ ਦੀਆਂ ਸੰਗਤਾਂ ਵਲੋਂ ਬਾਣੀ ਦਾ ਜਾਪ ਕਰਦੇ ਹੋਏ ਯਾਤਰਾ ਨੂੰ ਸੰਪੂਰਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਪਾਤਸ਼ਾਹ ਅਤੇ ਸ਼ਹੀਦਾਂ ਦੀਆਂ ਜੀਵਨੀਆਂ ਸਮੁੱਚੀ ਮਾਨਵਤਾ ਲਈ ਪ੍ਰੇਰਨਾਸ੍ਰੋਤ ਹਨ, ਅਜੋਕੀ ਨੌਜਵਾਨ ਪੀੜ੍ਹੀ ਨੂੰ ਸ਼ਹੀਦੀ ਇਤਿਹਾਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਉਨ੍ਹਾਂ ਵਲੋਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਵੱਧ ਤੋਂ ਵੱਧ ਸੰਗਤਾਂ ਇਸ ਪੈਦਲ ਯਾਤਰਾ ਵਿੱਚ ਹਿੱਸਾ ਲੈ ਕੇ ਗੁਰੂ ਘਰ ਨਤਮਸਤਕ ਹੋ ਕੇ ਜੀਵਨ ਸਫਲਾ ਬਣਾਉਣ |

Ad Position 22
No active advertisement
ਪਿਛਲੀ ਖ਼ਬਰ 18 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਰਸਤੇ 'ਚ ਪਏ ਪਾਈਪ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ
Ad Position 24