ਰਾਹੋਂ, 24 ਦਸੰਬਰ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਦੀ ਅਗਵਾਈ 'ਚ 18 ਨਸ਼ੀਲੀਆਂ ਗੋਲੀਆ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਰਾਹੋਂ ਤੋਂ ਹੁੰਦੇ ਹੋਏ ਘੱਕੇਵਾਲ ਰੋਡ ਹੁੰਦੇ ਹੋਏ ਬਿਸਤ-ਦੁਆਬ ਨਹਿਰ ਵੱਲ ਨੂੰ ਜਾ ਰਹੇ ਸੀ ਤਾਂ ਘੱਕੇਵਾਲ ਟੀ-ਪੁਆਇੰਟ ਕੋਲ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣ ਤੇ ਉਸ ਵਲੋਂ ਕੋਲੋਂ 18 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ |