27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਇਤਿਹਾਸਕ ਪਿੰਡ ਝਿੰਗੜਾਂ ਵਿਖੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲਗਾਇਆ ਲੰਗਰ <br/>

Ad Position 21
No active advertisement
ਅਜੀਤ ਡੈਸਕ 25-12-2025
ਔੜ/ਝਿੰਗੜਾਂ, 24 ਦਸੰਬਰ (ਕੁਲਦੀਪ ਸਿੰਘ ਝਿੰਗੜ)-ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ, ਮਾਤਾ ਗੁਜ਼ਰ ਕੌਰ ਜੀ, ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਹੋਰ ਮਹਾਨ ਸ਼ਹੀਦਾਂ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਮਾਰਕੀਟ ਨੇੜੇ ਬੱਸ ਅੱਡਾ ਵਿਖੇ ਪਿੰਡ ਵਾਸੀਆਂ ਵਲੋਂ ਵਿਸ਼ਾਲ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸੁੱਚਾ ਸਿੰਘ ਝਿੰਗੜ ਐਲ.ਆਈ.ਸੀ ਵਲੋਂ ਅਰਦਾਸ ਕਰਨ ਉਪਰੰਤ ਸੁੱਚਾ ਸਿੰਘ ਝਿੰਗੜ, ਜਸਵਿੰਦਰ ਸਿੰਘ ਢੰਡਾ ਸਕੱਤਰ ਸਹਿਕਾਰੀ ਸਭਾ, ਨਿਰਮਲ ਸਿੰਘ ਢੰਡਾ, ਕੁਲਦੀਪ ਰਾਮ ਝਿੰਗੜ, ਜਰਨੈਲ ਸਿੰਘ ਗਰੇਵਾਲ, ਸ਼ਮਸ਼ੇਰ ਸਿੰਘ ਜੈਕਸਨ, ਗੁਰਦੇਵ ਰਾਮ ਪੰਚ, ਸੁਰਜੀਤ ਸਿੰਘ ਬੰਬੇ, ਸੁਰਿੰਦਰ ਸਿੰਘ ਛਿੰਦਾ, ਦਵਿੰਦਰ ਸਿੰਘ ਏ.ਐਸ.ਆਈ, ਬਲਵੀਰ ਸਿੰਘ ਬੀਰੂ, ਅਮਿ੍ਤਪਾਲ ਸਿੰਘ ਗੋਲਡੀ, ਰਣਜੀਤ ਸਿੰਘ, ਚਰਨਜੀਤ ਸਿੰਘ, ਸ਼ਿੰਗਾਰਾ ਸਿੰਘ ਢੰਡਾ, ਮਨੀ ਰੱਲ੍ਹ, ਸੰਦੀਪ ਸਿੰਘ ਆਦਿ ਸੱਜਣਾਂ ਵਲੋਂ ਦੁੱਧ ਪਿਲਾਉਣ ਦੇ ਲੰਗਰ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਖੁਸ਼ੀ ਦੇ ਸਮਾਗਮ ਕਰਨ ਦੀ ਬਜਾਏ ਉਨ੍ਹਾਂ ਮਹਾਨ ਕੁਰਬਾਨੀਆਂ ਦੇਣ ਵਾਲੇ ਅਮਰ ਸ਼ਹੀਦਾਂ ਨੂੰ ਸੱਚੇ ਦਿਲੋਂ ਸ਼ਰਧਾਂਜਲੀ ਦਿੱਤੀ ਜਾਵੇ | ਇਸ ਮੌਕੇ ਸੇਵਾਦਾਰਾਂ ਵਲੋਂ ਆਉਂਦੇ-ਜਾਂਦੇ ਰਾਹੀਆਂ ਨੂੰ ਦੁੱਧ ਤੇ ਬਿਸਕੁਟਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮੰਗਤ ਰਾਏ, ਜੋਗਾ ਰਾਮ, ਸਿਮਰਨਜੀਤ ਸਿੰਘ, ਰਾਮ ਲਾਲ, ਮਨੀ ਢੰਡਾ, ਸਿਕੰਦਰਪਾਲ, ਤੀਰਥ ਰਾਮ, ਲਾਲ ਚੰਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੰਗਲ ਖੁਰਦ ਸਕੂਲ ਵਿੱਚ ਵਿਦਿਆਰਥੀਆਂ ਨੂੰ ਇਨਾਮ ਵੰਡੇ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲੇ ਚੇਅਰਮੈਨ ਬ੍ਰਗੇਡੀਅਰ ਰਾਜ ਕੁਮਾਰ <br/>
Ad Position 24