27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਨਾ -ਖੁਰਦ, ਭਾਰਤੀ

Ad Position 21
No active advertisement
ਅਜੀਤ ਡੈਸਕ 25-12-2025
ਔੜ, 24 ਦਸੰਬਰ (ਗੁਰਨਾਮ ਸਿੰੰਘ ਸੈਣੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਪਰਸਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਆ ਸੂਦ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸਕੱਤਰ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਕਮ-ਸੀ.ਜੀ.ਐਮ ਡਾ. ਅਮਨਦੀਪ ਦੀ ਅਗਵਾਈ ਹੇਠ ਯੂਥ ਨਸ਼ਾ ਮੁਕਤ ਪੰਜਾਬ, ਬਾਲ ਵਿਆਹ, ਪੋਕਸੋ ਐਕਟ ਦੇ ਨਾਲ-ਨਾਲ ਇਸ ਮੁਹਿੰਮ ਤਹਿਤ ਹੋਰ ਵੀ ਅਨੇਕਾ ਕਾਨੂੰਨੀ ਜਾਣਕਾਰੀਆਂ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਰਟਾ ਕਲਾਂ ਵਿਖੇ ਵਿਸ਼ਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆਂ | ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆ ਸੀਨੀਅਰ ਪੀ.ਐਲ.ਵੀ ਬਲਦੇਵ ਭਾਰਤੀ, ਜਰਨੈਲ ਸਿੰਘ ਖੁਰਦ ਅਤੇ ਸਿਮਰਨਜੋਤ ਕੌਰ ਆਦਿ ਦੀ ਟੀਮ ਨੇ ਨਸ਼ਿਆਂ ਅਤੇ ਬਾਲ ਵਿਆਹ ਵਿਰੁੱਧ ਜਾਗਰੂਕਤਾ ਦੇਣ ਦੇ ਨਾਲ-ਨਾਲ ਇਸ ਕੋਹੜ ਨੂੰ ਜੜ੍ਹੋ ਖਤਮ ਕਰਨ ਲਈ ਵਿਦਿਆਰਥੀਆ ਨੂੰ ਸਹੁੰ ਵੀ ਚੁਕਾਈ ਗਈ | ਇਸ ਤੋਂ ਇਲਾਵਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਜਿਸ ਵਿੱਚ ਵੱਖ-ਵੱਖ ਜਮਾਤਾ ਦੇ ਵਿਦਿਆਰਥੀਆ ਨੇ ਵੱਧ ਚੜ੍ਹ ਕੇ ਭਾਗ ਲਿਆ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ | ਉਨ੍ਹਾਂ ਅਗੇ ਦੱਸਿਆ ਕਿ ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲੇ ਨੂੰ 2 ਸਾਲ ਦੀ ਕੈਦ ਤੇ 1 ਲੱਖ ਤੱਕ ਦਾ ਜੁਰਮਾਨਾ ਵੀ ਹੋਵੇਗਾ | ਇਸ ਮੌਕੇ ਵਿਦਿਆਰਥੀਆਂ ਦੇ ਨਾਲ ਸਮੂਹ ਸਕੂਲ ਸਟਾਫ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚਾਰ ਭਾਰਤੀ ਬਰਤਾਨੀਆ ਦੇ ਹਾਊਸ ਆਫ ਲਾਰਡ ਦੇ ਮੈਂਬਰ ਬਣੇ <br/> ਅਗਲੀ ਖ਼ਬਰ ਕਾਹਲੋਂ ਵਿਖੇ 150 ਟਨ ਸਮਰੱਥਾ ਵਾਲੀ ਫਲੋਰ ਮਿਲ ਦੇ ਨਿਰਮਾਣ ਕਾਰਜ ਦੀ ਹੋਈ ਆਰੰਭਤਾ <br/>
Ad Position 24