11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਖ਼ੋਜਾ ਬੇਟ ਵਿਖੇ ਵਾਟਰ ਸਪਲਾਈ ਦੇ ਪਾਈਪ ਪਾਉਣ ਦਾ ਕਾਰਜ ਕੀਤਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 26-12-2025
ਬਲਾਚੌਰ, 25 ਦਸੰਬਰ (ਨਰੇਸ਼ ਧੌਲ)-ਪਿੰਡ ਖ਼ੋਜਾ ਬੇਟ ਵਿਖੇ ਸਰਪੰਚ ਸੰਤੋਖ ਸਿੰਘ ਸ਼ਿਵਾਲਿਕ ਅਤੇ ਸਮੂਹ ਪੰਚਾਇਤ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦੇ ਵੱਡੇ ਸਹਿਯੋਗ ਸਦਕਾ ਪਿੰਡ ਦੇ ਪੰਚਾਇਤ ਘਰ ਅਤੇ ਸ਼ਮਸ਼ਾਨ ਘਾਟ ਲਈ ਵਾਟਰ ਸਪਲਾਈ ਦੇ ਪਾਈਪ ਪਾਉਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ | ਸਰਪੰਚ ਸੰਤੋਖ ਸਿੰਘ ਸ਼ਿਵਾਲਕ ਨੇ ਕਿਹਾ ਇਸ ਤੋਂ ਪਹਿਲਾਂ ਵੀ ਪਿੰਡ ਦੇ ਬਹੁ ਗਿਣਤੀ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਸਹਾਇਤਾ ਨਾਲ ਕਰਵਾਏ ਜਾ ਚੁੱਕੇ ਹਨ ਅਤੇ ਰਹਿੰਦੇ ਵਿਕਾਸ ਕਾਰਜ ਵੀ ਵਿਧਾਇਕਾਂ ਸੰਤੋਸ਼ ਕਟਾਰੀਆ ਦੇ ਧਿਆਨ ਵਿੱਚ ਲਿਆਂਦੇ ਜਾ ਚੁੱਕੇ ਹਨ ਜੋ ਪਹਿਲ ਦੇ ਆਧਾਰ 'ਤੇ ਪੂਰੇ ਕਰਵਾਏ ਜਾਣਗੇ | ਇਸ ਮੌਕੇ ਕੁਲਵਿੰਦਰ ਸਿੰਘ, ਜੋਗਿੰਦਰ ਕੌਰ, ਅਮਨਦੀਪ ਕੌਰ, ਬਲਵੰਤ ਰਾਮ ਸਾਰੇ ਮੈਂਬਰ ਪੰਚਾਇਤ, ਰਣਜੀਤ ਸਿੰਘ, ਹਰਜੀਤ ਸਿੰਘ, ਲਛਮਣ ਸਿੰਘ, ਸਰਬਜੀਤ ਸ਼ੱਬਾ, ਰਾਮ ਦਾਸ, ਨਰਿੰਦਰ ਸਿੰਘ, ਰਣਧੀਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਤਿਗੁਰ ਓਾਕਾਰਾ ਨੰਦ ਦੀ ਬਰਸੀ ਨੂੰ ਸਮਰਪਿਤ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਕੱਢੀ <br/> ਅਗਲੀ ਖ਼ਬਰ ਖ਼ਾਲਸਾ ਮਾਡਲ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ ਕਰਵਾਇਆ <br/>
Ad Position 24