10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਸੇਵਾਵਾਂ ਕੀਤੀਆਂ ਠੱਪ <br/>

Ad Position 21
No active advertisement
ਅਜੀਤ ਡੈਸਕ 26-12-2025
ਨਵਾਂਸ਼ਹਿਰ/ਮੁਕੰਦਪੁਰ, 25 ਦਸੰਬਰ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ) - ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ 'ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਵੈਟਰਨਰੀ ਡਾਕਟਰਾਂ ਵੱਲੋਂ ਦੂਜੇ ਦਿਨ ਵੀ ਪਸ਼ੂ ਪਾਲਣ ਵਿਭਾਗ ਸਬੰਧੀ ਸਾਰੀਆਂ ਵੈਟਰਨਰੀ ਸੇਵਾਵਾਂ ਨੂੰ ਠੱਪ ਰੱਖਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾਕਟਰਾਂ ਵੱਲੋਂ ਅਪੀਲ ਕਰਦਿਆਂ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ 'ਤੇ ਦਖਲ ਦੇ ਕੇ ਪਹਿਲ ਦੇ ਆਧਾਰ 'ਤੇ ਪਿਛਲੀ ਸਰਕਾਰ ਵੱਲੋਂ ਵੈਟਰਨਰੀ ਡਾਕਟਰਾਂ ਨਾਲ ਕੀਤੀਆਂ ਵਧੀਕੀਆਂ ਨੂੰ ਤੁਰੰਤ ਦਰੁਸਤ ਕਰਨਾ ਚਾਹੀਦਾ ਹੈ ਅਤੇ 1977 ਤੋਂ ਲੈ ਕੇ 42 ਸਾਲ ਤੱਕ ਚੱਲੀ ਪੇਅ ਪੈਰਿਟੀ ਨੂੰ ਤੁਰੰਤ ਬਹਾਲ ਕਰਕੇ ਵੈਟਰਨਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਲਈ ਪਸ਼ੂ ਪਾਲਣ ਵਿਭਾਗ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ | ਇਸ ਮੌਕੇ ਡਾ. ਜਸਨੀਤ ਸਿੰਘ, ਡਾ. ਸਤਬੀਰ ਸਿੰਘ, ਡਾ. ਜਤਿੰਦਰ ਸਿੰਘ ਤੇ ਹੋਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੰਘਣੀ ਧੁੰਦ ਕਾਰਨ ਤਿੰਨ ਕਾਰਾਂ ਆਪਸ 'ਚ ਟਕਰਾਈਆਂ <br/> ਅਗਲੀ ਖ਼ਬਰ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ 'ਤੇ ਸਿਆਸਤ ਨਾ ਕਰੇ-ਜਥੇ: ਖਾਲਸਾ <br/>
Ad Position 24