10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ. ਸ. ਸ. ਸਕੂਲ ਪੱਲੀ ਝਿੱਕੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-12-2025
ਬੰਗਾ, 25 ਦਸੰਬਰ (ਕੁਲਦੀਪ ਸਿੰਘ ਪਾਬਲਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਮੂਹ ਸਕੂਲ ਸਟਾਫ਼, ਸਮੂਹ ਇਲਾਕਾ ਨਿਵਾਸੀ ਅਤੇ ਐਨ. ਆਰ. ਆਈ ਬਲਵੀਰ ਸਿੰਘ ਯੂ. ਐਸ. ਏ, ਜਸਬੀਰ ਸਿੰਘ ਕੈਨੇਡਾ, ਰਜਿੰਦਰ ਸਿੰਘ ਕਾਲਾ ਪਾਬਲਾ ਭਰਾਵਾਂ ਦੇ ਸਹਿਯੋਗ ਅਤੇ ਜਥੇਦਾਰ ਕੁਲਵਿੰਦਰ ਸਿੰਘ ਦੀ ਅਗਵਾਈ 'ਚ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ਼ਹੀਦੀ ਸਮਾਗਮ ਪੱਲੀ ਝਿੱਕੀ ਸਕੂਲ ਦੇ ਵਿਹੜੇ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਕੀਰਤਨੀ ਦਰਬਾਰ ਵਿੱਚ ਪ੍ਰਸਿੱਧ ਕੀਰਤਨੀ ਜਥਾ ਭਾਈ ਗੁਰਪ੍ਰੀਤ ਸਿੰਘ ਚਮਕੌਰ ਸਾਹਿਬ ਵਾਲੇ ਅਤੇ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਪੱਲੀ ਝਿੱਕੀ ਵਾਲਿਆਂ ਵੱਲੋਂ ਆਪਣੀਆਂ ਸੁਰੀਲੀਆਂ ਅਵਾਜ਼ਾਂ ਰਾਹੀ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਕੀਰਤਨ ਤੇ ਕਥਾ ਦੁਆਰਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਉਹਨਾਂ ਦੇ ਨਾਲ ਨਿਸ਼ਾਨ ਵੀਰ ਸਿੰਘ, ਸੰਮਤੀ ਮੈਂਬਰ ਅਤੇ ਮਨਦੀਪ ਸਿੰਘ ਸੂਰਾਪੁਰ ਪਹੁੰਚੇ ਉਹਨਾਂ ਕਿਹਾ ਕਿ ਪਿਛਲੇ ਸਾਲ ਨਵਾਂ ਸ਼ਹਿਰ ਹਲਕੇ ਦੇ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਨੇ ਸਕੂਲ ਦੀ ਕਮੇਟੀ ਨਾਲ ਵਾਆਦਾ ਕੀਤਾ ਸੀ ਕਿ ਆਉਦੇ ਸਾਲ ਤੱਕ ਕਮਰਾ ਬਣਾਉਣ ਲਈ ਪੰਜ ਲੱਖ ਦੀ ਗ੍ਰਾਂਟ ਦਿੱਤੀ ਜਾਵੇਗੀ | ਉਸ ਨੂੰ ਪੂਰਾ ਕਰਨ ਲਈ ਸਤਨਾਮ ਸਿੰਘ ਜਲਵਾਹਾ ਨੇ 5 ਲੱਖ ਦਾ ਚੈੱਕ ਭੇਟ ਕੀਤਾ ਅਤੇ ਤਿਆਰ ਕੀਤੇ ਕਮਰੇ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਮੌਕੇ ਸਤਵੀਰ ਸਿੰਘ ਪੱਲੀ ਝਿੱਕੀ, ਜਥੇਦਾਰ ਕੁਲਵਿੰਦਰ ਸਿੰਘ, ਬਲਵੀਰ ਸਿੰਘ ਕੋਟ ਪੱਤੀ, ਤਰਸੇਮ ਸਿੰਘ ਭਿੰਡਰ, ਸਰੂਪ ਸਿੰਘ ਸਰਪੰਚ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ | ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਸੀਨੀਅਰ ਲੀਡਰ ਸਤਨਾਮ ਸਿੰਘ ਜਲਵਾਹਾ ਦਾ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ | ਇਸ ਦੌਰਾਨ ਇਸ ਸਮਾਗਮ 'ਚ ਪਹੁੰਚੇ ਪਤਵੰਤੇ ਸੱਜਣ ਸਤਵੀਰ ਸਿੰਘ ਪੱਲੀ ਝਿੱਕੀ, ਤਰਸੇਮ ਸਿੰਘ ਭਿੰਡਰ, ਲੈਕ. ਮਾਸਟਰ ਰਾਮ ਕਿ੍ਸ਼ਨ, ਸਰਪੰਚ ਸਰੂਪ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ | ਸਕੂਲ ਸਟਾਫ਼ ਵੱਲੋਂ ਪਹੁੰਚੇ ਹੋਏ ਪਤਵੰਤੇ ਸੱਜਣਾਂ ਦਾ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ | ਇਸ ਸਮਾਗਮ 'ਚ ਲੰਗਰਾਂ ਦੀ ਸੇਵਾ ਇਸੇ ਨਗਰ ਦੇ ਐਨ.ਆਰ.ਆਈ ਵੀਰ ਸਰਦਾਰ ਬਲਵੀਰ ਸਿੰਘ ਯੂ.ਐਸ.ਏ, ਜਸਵੀਰ ਸਿੰਘ ਕੈਨੇਡਾ, ਰਜਿੰਦਰ ਸਿੰਘ ਕਾਲਾ ਦੇ ਪਰਿਵਾਰਾਂ ਵੱਲੋਂ ਕੀਤੀ ਗਈ | ਆਲੇ ਦੁਆਲੇ ਦੀਆਂ ਆਈਆਂ ਸੰਗਤਾਂ ਨੂੰ ਗੁਰੂ ਦਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਜਰਨੈਲ ਸਿੰਘ ਪੱਲੀ ਝਿੱਕੀ, ਪ੍ਰੋਫੈਸਰ ਤਰਸੇਮ ਸਿੰਘ ਭਿੰਡਰ, ਹਰਭਜਨ ਸਿੰਘ ਠੇਕੇਦਾਰ, ਬਲਵੀਰ ਸਿੰਘ ਅੱਡੇ ਵਾਲਾ, ਸੁਖਦੇਵ ਸਿੰਘ, ਮੋਹਣ ਸਿੰਘ ਪਾਬਲਾ, ਤਰਸੇਮ ਸਿੰਘ, ਕੁਲਦੀਪ ਸਿੰਘ, ਮਨਜਿੰਦਰ ਸਿੰਘ ਬਿੰਦੀ, ਸੁਖਵਿੰਦਰ ਸਿੰਘ ਪਾਬਲਾ, ਭਗੀਰਥ ਲਾਲ ਸਾਹਲ ਸਟੂਡੀਓ, ਅਮਰੀਕ ਸਿੰਘ, ਸਤਨਾਮ ਸਿੰਘ ਪਾਬਲਾ, ਸਤਨਾਮ ਸਿੰਘ ਸੂਰਾਪੁਰ ਵੈਲਡਿੰਗ ਵਾਲੇ, ਸਕੂਲ ਸਟਾਫ ਅਧਿਆਪਕ ਤੀਰਥ ਰਾਮ, ਕਮਲ ਪਾਲ, ਮੈਡਮ ਚਰਨਜੀਤ ਕੌਰ, ਮੈਡਮ ਸੁਖਦੀਪ ਕੌਰ, ਮੈਡਮ ਅਮਰਜੀਤ ਕੌਰ, ਸਤਵਿੰਦਰ ਕੌਰ ਅਤੇ ਸਮੂਹ ਵਿਦਿਆਰਥੀ ਅਤੇ ਸੰਗਤਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ ਕੁਲਦੀਪ ਸਿੰਘ ਬਜ਼ੀਦਪੁਰ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਲਾਕਾ ਬੰਗਾ ਨੇ ਟਰੈਕਟਰ ਮਾਰਚ ਕਰਨ ਦਾ ਕੀਤਾ ਫੈਸਲਾ <br/>
Ad Position 24