10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਘਰੇਲੂ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ ਕੁਲਦੀਪ ਸਿੰਘ ਬਜ਼ੀਦਪੁਰ <br/>

Ad Position 21
No active advertisement
ਅਜੀਤ ਡੈਸਕ 26-12-2025
ਔੜ, 25 ਦਸੰਬਰ (ਗੁਰਨਾਮ ਸਿੰਘ ਸੈਣੀ) -ਅੱਜਕੱਲ ਪੈ ਰਹੀ ਸਖ਼ਤ ਸਰਦੀ ਦੇ ਮੌਸਮ ਵਿੱਚ ਘਰੇਲੂ ਬਿਜਲੀ ਦੇ ਲੱਗ ਰਹੇ ਸਵੇਰੇ-ਸ਼ਾਮ ਲੰਬੇ-ਲੰਬੇ ਕੱਟਾਂ ਦੇ ਕਾਰਨ ਹਰ ਵਰਗ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੋਆਬਾ ਕਿਸਾਨ ਯੂਨੀਅਨ ਪੰਜਾਬ (ਰਜਿ.)ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਬਜ਼ੀਦਪੁਰ ਨੇ ਆਖਿਆ ਕਿ ਸਰਕਾਰ ਵਲੋਂ ਖੇਤੀ ਮੋਟਰਾਂ ਦੀ ਬਿਜਲੀ ਤਾਂ ਕਿਸਾਨਾਂ ਨੂੰ 8 ਘੰਟੇ ਪੂਰੀ ਨਹੀਂ ਦਿੱਤੀ ਜਾ ਰਹੀ ਹੈ ਪਰ ਹੁਣ ਤਾਂ ਘਰਾਂ ਤੇ ਦੁਕਾਨਾਂ ਦੀ ਬਿਜਲੀ ਸਪਲਾਈ ਦੇ ਲੰਬੇ-ਲੰਬੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ ਜਿਸ ਨਾਲ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਕਰਕੇ ਹਰ ਦੁਕਾਨਦਾਰ ਦਾ ਕੰਮ ਠੱਪ ਹੋ ਕਿ ਰਹਿ ਗਿਆ ਹੈ ਦੁਕਾਨਦਾਰ ਸਾਰਾ ਦਿਨ ਦੁਕਾਨਾਂ 'ਤੇ ਵਿਹਲੇ ਬੈਠ ਕੇ ਘਰਾਂ ਨੂੰ ਜਾਣ ਲਈ ਮਜਬੂਰ ਹਨ ਅਤੇ ਇਸਦੇ ਨਾਲ-ਨਾਲ ਸਕੂਲਾਂ ਕਾਲਜਾਂ ਦੇ ਬੱਚਿਆਂ ਦੀਆਂ ਸਲਾਨਾ ਪ੍ਰੀਖਿਆਵਾਂ ਵੀ ਜਲਦੀ ਹੀ ਸ਼ੁਰੂ ਹੋਣ ਵਾਲੀਆਂ ਹਨ ਉਨ੍ਹਾਂ ਦੀ ਪੜ੍ਹਾਈ ਦਾ ਵੀ ਲਾਈਟ ਨਾ ਆਉਣ ਕਰਕੇ ਬਹੁਤ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਬਿਜਲੀ ਦੇ ਕੱਟ ਲੱਗਣ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋ ਜਾਂਦੀ ਹੈ ਜਿਨ੍ਹਾਂ ਮੁਲਾਜਮਾਂ ਤੇ ਵਿਦਿਆਰਥੀਆਂ ਨੇ ਸਵੇਰੇ ਜਲਦੀ ਇਸ਼ਨਾਨ ਕਰਕੇ ਤਿਆਰ ਹੋ ਕੇ ਆਪਣੇ ਕੰਮਾਂ ਕਾਰਾਂ, ਦਫਤਰਾਂ ਤੇ ਸਕੂਲਾਂ-ਕਾਲਜਾਂ ਵਿੱਚ ਸਮੇਂ ਸਿਰ ਜਾਣਾ ਹੁੰਦਾ ਹੈ ਉਨ੍ਹਾਂ ਨੂੰ ਵੀ ਤਿਆਰ ਹੋਣ ਵਿੱਚ ਬਹੁਤ ਹੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪਾਵਰਕਾਮ ਦੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੀ ਇਸ ਕਠਿਨਾਈ ਨੂੰ ਮੁੱਖ ਰੱਖ ਕੇ ਇਲਾਕੇ ਦੇ ਲੋਕਾਂ ਦੇ ਘਰਾਂ/ਦੁਕਾਨਾਂ ਦੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਵੱਡੇ ਸਾਹਿਬਜ਼ਾਦਿਆਂ ਨੇ ਮੁਗਲਾਂ ਵਿਰੁੱਧ ਬਹਾਦਰੀ ਨਾਲ ਜੰਗ ਲੜੀ - ਜਥੇ. ਡਾ. ਕੁਲਵਿੰਦਰ ਸਿੰਘ ਢਾਹਾਂ <br/> ਅਗਲੀ ਖ਼ਬਰ ਸ. ਸ. ਸ. ਸਕੂਲ ਪੱਲੀ ਝਿੱਕੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24