09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਲਾਦੀਆਂ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 26-12-2025
ਕਟਾਰੀਆਂ, 25 ਦਸੰਬਰ (ਪ੍ਰੇਮੀ ਸੰਧਵਾਂ) - ਪਿੰਡ ਲਾਦੀਆਂ ਵਿਖੇ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸੇਵਾਦਾਰ ਲੈਕ. ਹਰਬੰਸ ਲਾਦੀਆਂ ਅਤੇ ਸਮੂਹ ਪਿੰਡ ਵਾਸੀਆਂ ਦੀ ਅਗਵਾਈ 'ਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਮਾਤਾ ਗੁਜਰ ਕੌਰ, ਬਾਬਾ ਮੋਤੀ ਰਾਮ ਮਹਿਰਾ ਆਦਿ ਮਹਾਨ ਸ਼ਹੀਦਾਂ ਦੀ ਸ਼ਹਾਦਰ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਭਾਈ ਸਾਹਿਬ ਵਲੋਂ ਸਰਬੱਤ ਦੇ ਭਲੇ ਅਤੇ ਨਗਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ | ਸੇਵਾਦਾਰ ਲੈਕ. ਹਰਬੰਸ ਲਾਦੀਆਂ, ਪਹਿਲਵਾਨ ਸਤਨਾਮ ਸਿੰਘ ਲਾਦੀਆਂ ਨੇ ਸ਼ਹੀਦਾਂ ਨੂੰ ਕੋਟਿ- ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਸੁੱਖਾਂ ਭਰਿਆ ਜੀਵਨ ਬਿਤਾ ਰਹੇ ਹਾਂ | ਲੈਕ. ਹਰਬੰਸ ਲਾਦੀਆਂ ਨੇ ਸਮਾਗਮ 'ਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਉਪਰੰਤ ਸੰਗਤਾਂ 'ਚ ਗਰਮ ਦੁੱਧ ਤੇ ਬਿਸਕੁਟਾਂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸੁਰਿੰਦਰ ਸਿੰਘ ਮਾਨ, ਹੁਸਨ ਲਾਲ ਸਾਬਕਾ ਪੰਚ, ਪਰਮਜੀਤ ਸਿੰਘ, ਗਿਆਨ ਸਿੰਘ, ਭਜਨਾ ਰਾਮ, ਅਸ਼ੋਕ ਕੁਮਾਰ, ਅਭਿਸ਼ੇਕ ਨਰ, ਸਮੀਰ ਨਰ, ਗਗਨਦੀਪ ਨਰ, ਅਪਾਰ ਸਿੰਘ, ਜਗੀਰ ਸਿੰਘ, ਪੰਕਜ, ਰਵੀ, ਬਲਜੀਤ ਸਿੰਘ, ਤਰਲੋਚਨ ਸਿੰਘ ਭੰਵਰਾ, ਵਿਸ਼ਾਲ ਨਰ, ਸੁਖਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੋਆਬਾ ਆਰੀਆ ਸੀ. ਸੈ. ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵੀਰ ਬਾਲ ਦਿਵਸ ਦੀ ਜਗ੍ਹਾ ਸਾਹਿਬਜ਼ਾਦੇ ਸ਼ਹਾਦਤ ਦਿਵਸ ਦਾ ਨਾਂਅ ਦੇਵੇ ਕੇਂਦਰ ਸਰਕਾਰ -ਕੁਲਵਿੰਦਰ ਭਾਰਟਾ <br/>
Ad Position 24