09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਅਮਰਦੀਪ ਕਾਲਜ ਵਿਖੇ ਅੰਤਰ-ਸਕੂਲ ਮੁਕਾਬਲੇ ਰੰਗ ਬਰੰਗੀਆਂ ਮਹਿਕਾਂ ਬਿਖੇਰਦੇ ਸੰਪੰਨ <br/>

Ad Position 21
No active advertisement
ਅਜੀਤ ਡੈਸਕ 26-12-2025
ਮੁਕੰਦਪੁਰ, 25 ਦਸੰਬਰ (ਅਮਰੀਕ ਸਿੰਘ ਢੀਂਡਸਾ)-ਕਾਲਜ ਦੇ ਸਥਾਪਨਾ ਦਿਵਸ ਅਤੇ ਅਮਰਦੀਪ ਸਿੰਘ ਸ਼ੇਰਗਿੱਲ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਅਮਰਦੀਪ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਕਾਲਜ ਪਿ੍ੰਸੀਪਲ ਸ. ਮਨਜੀਤ ਸਿੰਘ ਵਲੋਂ ਅੰਤਰ ਸਕੂਲ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਦੇ ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਉਨ੍ਹਾਂ ਦੱਸਿਆ ਇਨ੍ਹਾਂ ਅੰਤਰ ਸਕੂਲ ਮੁਕਾਬਲਿਆਂ 'ਚ 20 ਸਕੂਲਾਂ ਦੇ ਲਗਪਗ 450 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸੇ ਤਰ੍ਹਾਂ ਇਨ੍ਹਾਂ ਮੁਕਾਬਲਿਆਂ ਤਹਿਤ ਕਵਿਤਾ ਉਚਾਰਣ, ਭਾਸ਼ਣ ਮੁਕਾਬਲਾ, ਫੈਂਸੀ ਡਰੈੱਸ, ਦਸਤਾਰ ਬੰਦੀ, ਮਿਮਿਕਰੀ, ਕੁਇਜ਼, ਪੋਸਟਰ ਮੇਕਿੰਗ, ਰੰਗੋਲੀ, ਮਹਿੰਦੀ, ਫੋਟੋਗ੍ਰਾਫੀ, ਵਾਰ ਗਾਇਨ, ਗੀਤ/ਲੋਕ ਗੀਤ, ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜਾ ਆਦਿ ਦੇ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਸਾਇੰਸ ਅਤੇ ਵਿਰਾਸਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਸ੍ਰੀਮਤੀ ਹਰਜੋਤ ਲੋਹਟੀਆ ਸਟੇਟ ਸੈਕਟਰੀ ਵੁਮੈਨ ਵਿੰਗ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਪ੍ਰੋ. ਰਾਮਪਾਲ ਬੰਗਾ, ਲੈਕ. ਅਸ਼ੋਕ ਬੰਗਾ, ਮੈਡਮ ਬਲਜੀਤ ਕੌਰ ਅਤੇ ਡਾ. ਰਾਜਿੰਦਰ ਕੌਰ ਵਲੋਂ ਨਿਭਾਈ ਗਈ | ਅੰਤਰ ਸਕੂਲ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੋਹਣ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਇਨਾਮ ਭੇਟ ਕੀਤੇ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਓਵਰਆਲ ਟਰਾਫ਼ੀ ਜੀ.ਐਨ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਹਿੱਸੇ ਆਈ | ਸ. ਸੁਰਿੰਦਰ ਸਿੰਘ ਢੀਂਡਸਾ, ਵਾਈਸ ਚੇਅਰਮੈਨ ਪੀ.ਟੀ.ਏ. ਨੇ ਸਮੂਹ ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪਵਨਜੀਤ ਸਿੰਘ ਸਿੱਧੂ ਇੰਚਾਰਜ ਹਲਕਾ ਸੰਗਠਨ, ਸ੍ਰੀਮਤੀ ਮੀਨਾ ਕੁਮਾਰੀ ਮੈਂਬਰ ਬਲਾਕ ਸੰਮਤੀ, ਸ. ਅਮਰਜੀਤ ਸਿੰਘ ਖਟਕੜ ਸਾਬਕਾ ਡਿਪਟੀ ਡੀ.ਈ.ਓ, ਪੰਕਜ ਲੋਹਟੀਆ ਸਰਪੰਚ ਮੁਕੰਦਪੁਰ ਕਾਲਜ ਬਾਨੀ ਸ. ਗੁਰਚਰਨ ਸਿੰਘ ਸ਼ੇਰਗਿੱਲ, ਸ. ਸੁਰਜੀਤ ਸਿੰਘ ਬੀਸਲਾ, ਪਿ੍ੰ. ਸਰਵਣ ਸਿੰਘ, ਪਿ੍ੰ. ਪਰਮਜੀਤ ਕੌਰ, ਪਿ੍ੰ. ਵਨੀਤਾ ਚੋਟ, ਡਾ. ਕਰਮਜੀਤ ਕੌਰ, ਡਾ. ਸੰਗੀਤਾ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਰੁਪਿੰਦਰ ਸਿੰਘ, ਡਾ. ਆਸ਼ਿਮਾ ਪਾਸੀ, ਡਾ. ਮੇਘਨਾ ਅਗਰਵਾਲ, ਮੈਡਮ ਸ਼ਵੇਤਾ, ਲੈਕ. ਬਲਵਿੰਦਰ ਸਿੰਘ, ਲੈਕ. ਰਾਜਵਿੰਦਰ ਸਿੰਘ ਅਤੇ ਹੋਰ ਸਕੂਲ ਅਤੇ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਚ ਜਨਮੀ ਡਾਕਟਰ ਸਟੇਟ ਨਿਊਟ੍ਰੀਸ਼ਨ ਪੈਨਲ ਵਿਚ ਸਲਾਹਕਾਰ ਨਿਯੁਕਤ <br/> ਅਗਲੀ ਖ਼ਬਰ ਦੋਆਬਾ ਆਰੀਆ ਸੀ. ਸੈ. ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ <br/>
Ad Position 24