05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਦਾ ਬਜਟ ਘਟਾਉਣ ਨਾਲ ਲੱਖਾਂ ਮਜ਼ਦੂਰ ਬੇਰੁਜ਼ਗਾਰ ਹੋਣਗੇ -ਪ੍ਰਤਾਪ ਸਿੰਘ ਬਾਜਵਾ <br/>

Ad Position 21
No active advertisement
ਅਜੀਤ ਡੈਸਕ 27-12-2025
ਨਵਾਂਸ਼ਹਿਰ, 26 ਦਸੰਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਦਾ ਨਾਮ ਬਦਲਣ ਅਤੇ ਰੂਪ ਰੇਖਾ ਬਦਲਣ ਦਾ ਕਾਂਗਰਸ ਲੀਡਰਸ਼ਿਪ ਵੱਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਸ. ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਨਵਾਂਸ਼ਹਿਰ ਦੇ ਕਾਂਗਰਸ ਪਾਰਟੀ ਦਫ਼ਤਰ ਵਿਖੇ ਪਹੁੰਚੇ ਅਤੇ ਉਨ੍ਹਾਂ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸਮੇਤ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਦੀ ਨਵੀਂ ਲਿਆਂਦੀ ਮਨਰੇਗਾ ਸਕੀਮ 'ਤੇ ਸਵਾਲ ਖੜੇ੍ਹ ਕੀਤੇ | ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ 20 ਸਾਲ ਪਹਿਲਾਂ ਲਿਆਂਦੀ ਮਨਰੇਗਾ ਸਕੀਮ ਤਹਿਤ ਕਰੋੜਾਂ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ ਪ੍ਰੰਤੂ ਮੋਦੀ ਸਰਕਾਰ ਨੇ 2014 ਵਿੱਚ ਸਤਾ ਸੰਭਾਲਦੇ ਹੀ ਸਭ ਤੋਂ ਪਹਿਲਾਂ ਇਸ ਸਕੀਮ ਦਾ ਬਜਟ ਘਟਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਕਾਂਗਰਸ ਕਮੇਟੀ ਵੱਲੋਂ ਵਿਰੋਧ ਕਰਨ ਕਰਕੇ ਉਹ ਬਜਟ ਬਹਾਲ ਹੋਇਆ ਅਤੇ ਉਸ ਦਿਨ ਤੋਂ ਹੀ ਮਨਰੇਗਾ ਸਕੀਮ ਪ੍ਰਤੀ ਮੋਦੀ ਸਰਕਾਰ ਦੇ ਚਿਹਰੇ ਬੇਨਕਾਬ ਹੋ ਗਏ ਸਨ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਅਤੇ ਕੇਂਦਰ ਵਿੱਚ 10 ਫੀਸਦੀ ਤੇ 90 ਫੀਸਦੀ ਦੀ ਸਾਂਝ ਹੁੰਦੀ ਸੀ ਜੋ ਹੁਣ40 ਫੀਸਦੀ ਅਤੇ 60 ਫੀਸਦੀ ਕਰ ਦਿੱਤੀ ਹੈ, ਇਸ ਦੇ ਨਾਲ ਜਿੱਥੇ ਸੂਬਿਆਂ 'ਤੇ ਵਾਧੂ ਬੋਝ ਪਵੇਗਾ, ਉੱਥੇ ਹੀ 125 ਦਿਨ ਦੇ ਰੁਜ਼ਗਾਰ ਗਰੰਟੀ ਕਾਰਡ ਸਾਲ ਵਿੱਚ ਇੱਕ ਵਾਰ ਬਣਨਗੇ ਜਿਸ ਨਾਲ ਪਿੰਡਾਂ ਵਿੱਚ ਮਜ਼ਦੂਰਾਂ ਨੂੰ ਕੰਮ ਮਿਲੇਗਾ ਜਾਂ ਨਹੀਂ ਮਿਲੇਗਾ ਇਹ ਸਵਾਲ ਖੜ੍ਹੇ ਹੋ ਰਹੇ ਹਨ ਜਦੋਂ ਕਿ ਇਸ ਤੋਂ ਪਹਿਲਾਂ ਪੰਚਾਇਤਾਂ ਆਪਣੇ ਪੱਧਰ 'ਤੇ ਮਜ਼ਦੂਰਾਂ ਤੋਂ ਮਨਰੇਗਾ ਸਕੀਮ ਤਹਿਤ ਕੰਮ ਕਰਵਾ ਲੈਂਦੀਆਂ ਸਨ ਅਤੇ ਉਹਨਾਂ ਨੂੰ ਪੈਸੇ ਦਿੱਤੇ ਜਾਂਦੇ ਸਨ ਪ੍ਰੰਤੂ ਹੁਣ ਇਸ ਸਕੀਮ ਨਾਲ ਲੱਖਾਂ ਮਜ਼ਦੂਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 25 ਲੱਖ ਮਜ਼ਦੂਰਾਂ ਦਾ ਸਿੱਧੇ ਤੌਰ 'ਤੇ ਨੁਕਸਾਨ ਹੋਵੇਗਾ, ਪਰੰਤੂ ਕਾਂਗਰਸ ਕਦੇ ਵੀ ਇਸ ਸਕੀਮ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਇਸਦਾ ਰਾਜਨੀਤਿਕ ਪਾਰਟੀਆਂ ਨਾਲ ਮਿਲ ਕੇ ਵਿਰੋਧ ਕੀਤਾ ਜਾ ਰਿਹਾ ਹੈ | ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਲੱਖਾਂ ਮਜ਼ਦੂਰਾਂ ਨਾਲ ਧੋਖਾ ਕਰ ਰਹੀ ਹੈ | ਉਹਨਾਂ ਦੱਸਿਆ ਕਿ 30 ਦਸੰਬਰ ਤੱਕ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਇਸ ਸਕੀਮ ਦਾ ਵਿਰੋਧ ਪ੍ਰਚਾਰ ਕਰੇਗੀ ਅਤੇ 5 ਜਨਵਰੀ ਤੋਂ ਬਾਅਦ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਇਸ ਸਕੀਮ ਦੇ ਵਿਰੋਧ ਪ੍ਰਤੀ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਸ. ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਦਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਮਜ਼ਦੂਰਾਂ ਖਿਲਾਫ ਕੇਂਦਰ ਸਰਕਾਰ ਦੀ ਸਕੀਮ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਜਿਸ ਲਈ ਬੂਥ ਪੱਧਰ 'ਤੇ ਬੈਠੇ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਅਤੇ ਅਹੁਦੇਦਾਰ ਹਰ ਲੜਾਈ ਵਿੱਚ ਅੱਗੇ ਹੋ ਕੇ ਸਾਥ ਦੇਣ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਮੀਨਾ ਸੂੰਢ ਪਤਨੀ ਸਵ: ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਡਾ. ਜੈਸਮੀਨ ਸੂੰਢ, ਬਲਵਿੰਦਰ ਭੁੰਬਲਾ ਮੀਤ ਪ੍ਰਧਾਨ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ, ਉਪਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ. ਸੀ ਸੈੱਲ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦੱਲ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਜਤਿੰਦਰ ਕੌਰ ਮੂੰਗਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਸੁਭਾਸ਼ ਚੰਦਰ ਪੌੜਵਾਲ, ਧਰਮਪਾਲ ਚੇਅਰਮੈਨ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਪ੍ਰੇਮ ਕੁਮਾਰ ਜ਼ਿਲ੍ਹਾ ਚੇਅਰਮੈਨ ਜਵਾਹਰ ਬਾਲ ਮੰਚ, ਹਰਜੀਤ ਸਿੰਘ ਜਾਡਲੀ ਮੀਤ ਪ੍ਰਧਾਨ, ਜਿੰਦਰ ਕੁਮਾਰ ਪ੍ਰਧਾਨ ਐਸ. ਸੀ ਸੈੱਲ ਬਲਾਚੌਰ, ਮਾਸਟਰ ਭਲਵਿੰਦਰ, ਰਾਜਿੰਦਰ ਸ਼ਰਮਾ ਮੀਤ ਪ੍ਰਧਾਨ, ਵਿਵੇਕ ਲੱਧਰ ਸ਼ਹਿਰੀ ਪ੍ਰਧਾਨ ਯੂਥ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਬਹਿਰਾਮ 'ਚ ਕੀਤੀ ਮੀਟਿੰਗ ਅਗਲੀ ਖ਼ਬਰ ਬਲਾਚੌਰ ਬਾਈਪਾਸ ਕੰਗਣਾ ਪੁਲ ਵਿਖੇ ਦੋ ਕਾਰਾਂ ਹੋਈਆਂ ਹਾਦਸਾਗ੍ਰਸਤ <br/>
Ad Position 24
No active advertisement