05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜੈਨ ਸਕੂਲ ਬੰਗਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਬੰਗਾ, 26 ਦਸੰਬਰ (ਧਰਮਵੀਰ ਪਾਲ) - ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਮਹਾਨ ਬਲੀਦਾਨ ਨਾਲ ਜਾਣੂੰ ਕਰਵਾਉਣ ਲਈ ਪਹਿਲਾਂ ਚਾਰ ਸਾਹਿਬਜ਼ਾਦੇ ਫਿਲਮ ਦਿਖਾਈ ਗਈ ਅਤੇ ਅਗਲੇ ਦਿਨ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਅਧਿਆਪਕਾਂ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਤਿਆਰ ਕੀਤੀ ਗਈ | ਅਧਿਆਪਕ ਲਵਪ੍ਰੀਤ ਸਿੰਘ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਜਦਕਿ ਸਕੂਲ ਮੈਡਮ ਗੁਰਪ੍ਰੀਤ ਕੌਰ ਵੱਲੋਂ ਚੌਪਾਈ ਸਾਹਿਬ ਤੇ ਅਨੰਦ ਸਾਹਿਬ ਦੇ ਜਾਪ ਕੀਤੇ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਬਦ ਕੀਰਤਨ ਵੀ ਕੀਤਾ ਗਿਆ | ਅਰਦਾਸ ਉਪਰੰਤ ਦੇਗ ਵਰਤਾਈ ਗਈ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕਮਲ ਜੈਨ, ਮੈਨੇਜਰ ਸੰਜੀਵ ਜੈਨ, ਵਾਈਸ ਪ੍ਰਧਾਨ ਅਰਪਣ ਜੈਨ ਅਤੇ ਸੈਕਟਰੀ ਅਰੁਣ ਜੈਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕੀਤਾ | ਇਸ ਸਮਾਗਮ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਹੋਂ ਤੋਂ ਮਾਛੀਵਾੜਾ ਸਾਹਿਬ ਤੱਕ ਪੈਦਲ ਯਾਤਰਾ ਡਾ. ਨਛੱਤਰ ਪਾਲ ਵਲੋਂ ਕਰਵਾਈ ਆਰੰਭ <br/> ਅਗਲੀ ਖ਼ਬਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਲਗਾਤਾਰ ਸੰਘਰਸ਼ ਦਾ ਐਲਾਨ <br/>
Ad Position 24
No active advertisement