30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਸਰਕਾਰੀ ਸਕੂਲ ਬਾਗੋਵਾਲ ਨੇ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 28-12-2025
ਕਾਠਗੜ੍ਹ, 27 ਦਸੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਸ.ਭ. ਸ ਨਗਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਾਜ ਪੱਧਰੀ ਕਰਾਟੇ ਮੁਕਾਬਲੇ 'ਚ ਸਥਾਨ ਬਣਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਗੋਵਾਲ ਸਕੂਲ ਦੇ ਪਿ੍ੰਸੀਪਲ ਡਾ. ਲਲਿਤਾ ਰਾਣੀ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਸਪਨਾ ਮੂਮ ਪੁੱਤਰੀ ਨਰਿੰਦਰ ਕੁਮਾਰ ਨੇ ਕਰਾਟੇ ਕੰਪੀਟੀਸ਼ਨ 'ਚ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਜਨੀਤ ਪੁੱਤਰੀ ਰਾਕੇਸ਼ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ 'ਲਾਜਵੰਤੀ ਬਾਕਸਿੰਗ ਕੰਪੀਟੀਸ਼ਨ' ਦਸਵੀਂ ਜਮਾਤ ਦੀ ਵਿਦਿਆਰਥਣ ਖੁਸ਼ੀ ਪੁੱਤਰੀ ਪ੍ਰਸ਼ੋਤਮ ਲਾਲ ਦੀ ਜ਼ਿਲ੍ਹਾ ਪੱਧਰੀ ਜਿੱਤ ਤੋਂ ਬਾਅਦ ਉਸ ਦੀ ਰਾਜ ਪੱਧਰੀ ਕੰਪੀਟੀਸ਼ਨ ਲਈ ਚੋਣ ਕੀਤੀ ਗਈ ਹੈ | ਪਿ੍ੰਸੀਪਲ ਨੇ ਦੱਸਿਆ ਕਿ ਸਵੇਰ ਦੀ ਸਭਾ 'ਚ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਖੁਸ਼ੀ ਪ੍ਰਗਟ ਕਰਦੇ ਹੋਏ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਵਧਾਈ ਦਿੱਤੀ ਗਈ ਉਥੇ ਹੀ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਕੇ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ-ਖੁਰਦ,... ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ <br/>
Ad Position 24