ਬੰਗਾ, 27 ਦਸੰਬਰ (ਧਰਮਵੀਰ ਪਾਲ) - ਪੰਜਾਬ ਸਕੱਤਰ ਮਹਿਲਾ ਵਿੰਗ ਹਰਜੋਤ ਕੌਰ ਲੋਹਟੀਆ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕਦਿਆਂ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਦਾ ਲਾਭ ਸੂਬੇ ਦੇ ਲਗਪਗ 3 ਕਰੋੜ ਪੰਜਾਬੀਆਂ ਨੂੰ ਮਿਲੇਗਾ | ਹਰਜੋਤ ਲੋਹਟੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਨੂੰ ਪਹਿਲ ਦੇ ਰਹੀ ਹੈ | ਮਹਿੰਗੇ ਇਲਾਜ ਕਾਰਨ ਜੋ ਪਰਿਵਾਰ ਆਰਥਿਕ ਤੰਗੀ ਦਾ ਸ਼ਿਕਾਰ ਹੁੰਦੇ ਸਨ, ਹੁਣ ਉਹ ਬਿਨਾਂ ਕਿਸੇ ਚਿੰਤਾ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਣਗੇ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਦਿਲ, ਗੁਰਦੇ, ਕੈਂਸਰ ਸਮੇਤ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਕਵਰ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸਿਹਤ ਸਹੂਲਤ ਹਰ ਨਾਗਰਿਕ ਦਾ ਹੱਕ ਹੈ ਅਤੇ ਸਰਕਾਰ ਇਸ ਹੱਕ ਨੂੰ ਯਕੀਨੀ ਬਣਾ ਰਹੀ ਹੈ | ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ ਦੱਸਿਆ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਪਰਿਵਾਰ ਇਲਾਜ ਦੀ ਕਮੀ ਕਾਰਨ ਦੁੱਖ ਨਾ ਸਹੇ | ਇਹ ਯੋਜਨਾ ਸੂਬੇ ਵਿੱਚ ਸਮਾਨ ਅਤੇ ਗੁਣਵੱਤਾਪੂਰਣ ਸਿਹਤ ਸੇਵਾਵਾਂ ਦੇ ਪ੍ਰਸਾਰ ਵੱਲ੍ਹ ਵੱਡਾ ਕਦਮ ਹੈ | ਇਸ ਮੌਕੇ 'ਤੇ ਸਹਿ ਇੰਚਾਰਜ ਖੁਸ਼ਵਿੰਦਰ ਸਿੰਘ, ਪ੍ਰਧਾਨ ਸਤਨਾਮ ਸਿੰਘ, ਪ੍ਰਧਾਨ ਕੁਲਵੀਰ ਪਾਬਲਾ, ਬਲਵੀਰ ਸਿੰਘ ਪਾਬਲਾ, ਰਾਜ ਕੁਮਾਰ ਬਾਲੋਂ, ਜਸਕਵਰਦੀਪ ਸਿੰਘ, ਗਗਨ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ, ਮੱਖਣ ਸਿੰਘ ਸੀਨੀਅਰ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ |