ਮਜਾਰੀ/ਸਾਹਿਬਾ, 27 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਰਾਣਾ ਬਲਾਚੌਰੀਆ ਦੇ ਨਾਮ ਨਾਲ ਜਾਣੇ ਜਾਂਦੇ ਸਵ: ਕੰਵਰ ਦਿਗਵਿਜੈ ਸਿੰਘ ਕਬੱਡੀ ਪ੍ਰਮੋਟਰ ਪਿੰਡ ਚਣਕੋਆ ਜਿਨ੍ਹਾਂ ਦਾ ਪਿਛਲੇ ਦਿਨੀਂ ਮੁਹਾਲੀ ਵਿਖੇ ਚੱਲ ਰਹੇ ਇੱਕ ਕਬੱਡੀ ਕੱਪ ਦੌਰਾਨ ਕੁੱਝ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ | ਉਨ੍ਹਾਂ ਨਮਿੱਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਪਗੜੀ ਦੀ ਰਸਮ ਕੱਲ੍ਹ 29 ਦਸੰਬਰ ਦਿਨ ਸੋਮਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਚਣਕੋਆ ਬਲਾਚੌਰ ਵਿਖੇ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਹੋਵੇਗੀ | ਇਹ ਜਾਣਕਾਰੀ ਪਰਿਵਾਰਕ ਮੈਂਬਰਾਂ ਨੇ ਦਿੱਤੀ |