ਔੜ/ਝਿੰਗੜਾਂ, 27 ਦਸੰਬਰ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਮੇਨ ਗੇਟ 'ਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ, ਜਗਤ ਮਾਤਾ ਗੁਜ਼ਰ ਕੌਰ ਜੀ, ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਹੋਰ ਮਹਾਨ ਸ਼ਹੀਦਾਂ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਹੈੱਡ ਗ੍ਰੰਥੀ ਬੁੱਧ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ ਵਲੋਂ ਦੁੱਧ ਪਿਲਾਉਣ ਦੇ ਲੰਗਰ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਮਹਾਨ ਸ਼ਹੀਦਾਂ ਨੂੰ ਕੋਟ-ਕੋਟ ਪ੍ਰਣਾਮ ਕਰਦਿਆਂ ਕਿਹਾ ਕਿ ਮਹਾਨ ਸ਼ਹੀਦਾਂ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਬਹਾਦਰ ਸਿੰਘ ਮਹਿਮੀ ਅਧਿਕਾਰਤ ਪੰਚ, ਤਰਸੇਮ ਲਾਲ ਮਹਿਮੀ ਪੰਚ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਸੋਡੀ ਸਿੰਘ ਪ੍ਰਧਾਨ, ਜਸਵੀਰ ਸਿੰਘ ਸ਼ੀਰਾ, ਗੁਰਮੁੱਖ ਸਿੰਘ, ਸੁਖਜੀਤ ਸਿੰਘ, ਸੁਖਦੀਪ ਸਿੰਘ, ਮੁਖਤਿਆਰ ਸਿੰਘ, ਜਸਕਰਨ ਸਿੰਘ, ਰਾਜਾ ਮਹਿਮੀ, ਪਰਵਿੰਦਰ ਸਿੰਘ ਪਿੰਦੂ, ਕਮਲਜੀਤ ਸਿੰਘ ਕੈਰੋਂ, ਜਸਵਿੰਦਰ ਸਿੰਘ , ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਵਿੱਕੀ ਸ਼ੇਰਗਿੱਲ, ਜੌਡੀਅਰ, ਜਤਿੰਦਰ ਸਿੰਘ ਸ਼ੇਰਗਿੱਲ, ਸਾਗਰ, ਤਾਰੀ, ਸੁਖਵਿੰਦਰ ਸਿੰਘ ਹਲਵਾਈ, ਮਨਦੀਪ ਸਿੰਘ ਆਦਿ ਹਾਜ਼ਰ ਸਨ |