31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਲੜੋਆ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਪਿੰਡ ਲੜੋਆ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ | <br/> 28-12-2025
ਔੜ/ਝਿੰਗੜਾਂ, 27 ਦਸੰਬਰ (ਕੁਲਦੀਪ ਸਿੰਘ ਝਿੰਗੜ) - ਵਿਧਾਨ ਸਭਾ ਹਲਕਾ ਬੰਗਾ ਦੇ ਅਧੀਨ ਪੈਂਦੇ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਲੜੋਆ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ.ਵੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਉਤਸਵ ਸਬੰਧੀ ਪ੍ਰਭਾਤ ਫੇਰੀਆਂ ਉਪਰੰਤ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਏ ਅਤੇ ਦੂਜੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਪਿੰਡ ਲੜੋਆ ਅਤੇ ਪਰਾਗਪੁਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰੂ ਘਰ ਪੁੱਜਾ | ਇਸ ਨਗਰ ਕੀਰਤਨ ਦੌਰਾਨ ਜਿੱਥੇ ਸੰਗਤਾਂ ਵੱਲੋਂ ਥਾਂ-ਥਾਂ ਤੇ ਫੁੱਲਾਂ ਦੀ ਵਰਖਾ ਕਰਕੇ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਹੀ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ, ਗਿਆਨੀ ਗੁਰਦੀਪ ਸਿੰਘ ਦੀਪ ਉੜਾਪੜ ਵਲੋਂ ਆਪੋ-ਆਪਣੇ ਪ੍ਰੋਗਰਾਮ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਹਰ ਪੜਾਅ ਵਿੱਚ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਾਹ-ਪਕੌੜੇ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੇ ਲੰਗਰ ਲਗਾਏ ਗਏ ਅਤੇ ਕਮੇਟੀ ਪ੍ਰਧਾਨ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਸਮੁੱਚੇ ਦਾਨੀਆਂ ਦੀ ਸੂਚੀ ਪੜ੍ਹਕੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਪ੍ਰਬੰਧਕਾਂ ਸਾਥੀਆਂ ਨਾਲ ਉਨਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਯੂ.ਕੇ, ਰਾਜ ਕੁਮਾਰ, ਗੁਦਾਵਰ ਸਿੰਘ, ਰਾਜ ਕੁਮਾਰ, ਪ੍ਰਵੀਨ ਭੌਂਦੀ ਲੜੋਆ, ਸਾਬਕਾ ਸਰਪੰਚ ਮੁਲਖ ਰਾਜ ਤੇ ਸੁਖਜਿੰਦਰ ਸਿੰਘ, ਜਸਵੀਰ ਸਿੰਘ ਸ਼ੇਰਗਿੱਲ, ਨੰਬਰਦਾਰ ਮੱਖਣ ਸਿੰਘ, ਚੂਹੜ ਸਿੰਘ ਤੇ ਸੁਰਜੀਤ ਸਿੰਘ, ਜਗਦੀਸ਼, ਕੇਵਲ ਕਿ੍ਸ਼ਨ ਫੌਜੀ, ਜਗਜੀਤ ਸਿੰਘ ਜੱਗਾ, ਸਾਬਕਾ ਪੰਚ ਚਰਨਜੀਤ ਸਿੰਘ, ਮਨੋਹਰ ਸਿੰਘ ਗਰਚਾ, ਤਰਸੇਮ ਲਾਲ, ਗੁਰਮੀਤ ਰਾਮ, ਰਣਵੀਰ ਕੁਮਾਰ, ਸੁਖਜੀਤ ਕੌਰ ਸੁੱਖੀ, ਗੁਰਦੇਵ ਸਿੰਘ, ਰਘਵੀਰ ਸਿੰਘ, ਪਰਮਿੰਦਰ ਸਿੰਘ ਅਤੇ ਪਿੰਡ ਦੇ ਬਹੁਤ ਸਾਰੇ ਪਤਵੰਤੇ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੀ ਮੀਟਿੰਗ 'ਚ ਸੀਨੀਅਰ ਸਿਟੀਜ਼ਨ ਭਵਨ/ਸੱਥ ਦੇ ਮਤੇ 'ਤੇ ਤਸੱਲੀ ਜ਼ਾਹਿਰ <br/> ਅਗਲੀ ਖ਼ਬਰ ਐੱਮ.ਟੀ.ਪੀ. ਐਕਟ, 1971 ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ-ਸਿਵਲ ਸਰਜਨ <br/>
Ad Position 24