22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਵੀਰ ਬਾਲ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਦਸੂਹਾ, 28 ਦਸੰਬਰ (ਕੌਸ਼ਲ)- ਜੀ.ਟੀ.ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਦੀ ਯੋਗ ਅਗਵਾਈ ਹੇਠ 'ਵੀਰ ਬਾਲ ਦਿਵਸ' ਮਨਾਇਆ ਗਿਆ | ਇਸ ਗਤੀਵਿਧੀ ਦੇ ਇੰਚਾਰਜ ਅਸਿਸਟੈਂਟ ਪ੍ਰੋਫ਼ੈਸਰ ਸੀਮਾ ਰਾਣੀ ਅਤੇ ਅਸਿਸਟੈਂਟ ਪ੍ਰੋਫ਼ੈਸਰ ਇੰਦਰਪ੍ਰੀਤ ਕੌਰ ਸਨ | ਇਹ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੀ ਲਾਸਾਨੀ ਸ਼ਹਾਦਤ ਨੂੰ ਦਰਸਾਉਂਦਾ ਹੈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਸ਼ਬਦ ਨਾਲ ਕੀਤੀ ਗਈ | ਇਸ ਮੌਕੇ 'ਤੇ ਬੀ.ਐੱਡ. ਤੀਜੇ ਸਮੈਸਟਰ ਦੇ ਵਿਦਿਆਰਥੀਆਂ ਇੰਦੂ ਬਾਲਾ, ਅਮਨਵੀਰ ਕੌਰ ਅਤੇ ਕੋਮਲ, ਕਾਜਲ ਵੱਲੋਂ ਕ੍ਰਮਵਾਰ ਕਵਿਤਾ, ਭਾਸ਼ਣ ਅਤੇ ਸਮੂਹ ਸ਼ਬਦ ਪੇਸ਼ ਕੀਤੇ ਗਏ ਅਤੇ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਦਸਤਾਵੇਜ਼ੀ ਵੀ ਦਿਖਾਈ ਗਈ ਜੋ ਸਾਨੂੰ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਅਤੇ ਬਹਾਦਰੀ ਦੀ ਯਾਦ ਦਿਵਾਉਂਦੇ ਹਨ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਨੇ ਚਾਰ ਸਾਹਿਬਜ਼ਾਦਿਆਂ ਦੇ ਬਹਾਦਰੀ ਭਰੇ ਜੀਵਨ ਨਾਲ ਸੰਬਧਿਤ ਇਤਿਹਾਸ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਅਤੇ ਦੱਸਿਆ ਕਿ ਬਹਾਦਰੀ ਦਿਖਾਉਣ ਲਈ ਉਮਰ ਦੀ ਕੋਈ ਸੀਮਾ ਨਹੀਂ ਹੁੰਦੀ | ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਅਤੇ ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ, ਪਿ੍ੰਸੀਪਲ ਜੀ.ਟੀ.ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਨੇ ਗੁਰੂ ਜੀ ਦੁਆਰਾ ਦੱਸੇ ਗਏ ਸੱਚ ਦੇ ਰਸਤੇ 'ਤੇ ਚੱਲਣ ਦਾ ਸੁਨੇਹਾ ਦਿੱਤਾ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਅਤੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਚੌਕ ਤੋਂ ਟਰਾਂਸਫ਼ਾਰਮਰ ਹਟਵਾਉਣ ਲਈ ਵਿਧਾਇਕ ਜਿੰਪਾ ਦਾ ਕੀਤਾ ਸਨਮਾਨ <br/>
Ad Position 24