22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਰਕਾਰੀ ਸਕੂਲ ਸਿੰਬਲ ਮਜਾਰਾ ਵਿਖੇ ਗਣਿਤ ਮੇਲਾ ਲਗਾਇਆ

Ad Position 21
No active advertisement
ਅਜੀਤ ਡੈਸਕ 29-12-2025
ਮਜਾਰੀ ਸਾਹਿਬਾ, 28 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ਬਲਾਕ ਬਲਾਚੌਰ-2 ਵਿਖੇ ਗਣਿਤ ਮੇਲਾ ਕਰਵਾਇਆ ਗਿਆ | ਜਿਸ ਵਿੱਚ 14 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਗਣਿਤ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਮਾਡਲ ਤਿਆਰ ਕੀਤੇ ਗਏ | ਨਿਰਣਾਇਕ ਭੂਮਿਕਾ ਰਣਜੀਤ ਸਿੰਘ ਕਲਸੀ, ਮੈਡਮ ਬੰਦਨਾ ਕੁਮਾਰੀ, ਕੁਲਵੰਤ ਰਾਏ ਤੇ ਅਰਵਿੰਦ ਸਿੰਘ ਵੱਲੋਂ ਨਿਭਾਈ ਗਈ | ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਤੇ ਬਲਾਕ ਨੋਡਲ ਅਫਸਰ ਗੁਰਪ੍ਰੀਤ ਸਿੰਘ ਅਟਵਾਲ ਤੇ ਅਧਿਆਪਕਾਂ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀ. ਐਨ. ਓ ਗੁਰਪ੍ਰੀਤ ਸਿੰਘ ਵੱਲੋਂ ਕਿਹਾ ਗਿਆ ਕਿ ਗਣਿਤ ਵਿਸ਼ੇ 'ਚ ਰੁਚੀ ਪੈਦਾ ਕਰਨ ਲਈ ਇਹੋ ਜਿਹੀਆਂ ਪ੍ਰਦਰਸ਼ਨੀਆਂ ਲਾਹੇਵੰਦ ਸਾਬਤ ਹੁੰਦੀਆਂ ਹਨ | ਇਸ ਮੌਕੇ ਜਸਕਰਨ ਸਿੰਘ, ਭੁਪਿੰਦਰ ਕੁਮਾਰ, ਸੰਦੀਪ ਕੁਮਾਰ, ਮੈਡਮ ਸੀਮਾ, ਪਰਵੀਨ ਰਾਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਨੌਜਵਾਨਾਂ ਨੂੰ ਕਾਨੂੰਨੀ ਹੱਕਾਂ ਬਾਰੇ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਬਜ਼ੁਰਗਾਂ ਦੇ ਵਿਛੋੜੇ ਦਾ ਘਾਟਾ ਬੱਚਿਆਂ ਲਈ ਅਸਹਿ ਹੁੰਦਾ -ਚੌਧਰੀ ਮੋਹਣ ਲਾਲ
Ad Position 24