22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਨੌਜਵਾਨਾਂ ਨੂੰ ਕਾਨੂੰਨੀ ਹੱਕਾਂ ਬਾਰੇ ਦਿੱਤੀ ਜਾਣਕਾਰੀ <br/>

Ad Position 21
No active advertisement
ਅਜੀਤ ਡੈਸਕ 29-12-2025
ਹੁਸ਼ਿਆਰਪੁਰ, 28 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਜਿਵੇਂ ਕਿ ਗ੍ਰਾਮ ਪੰਚਾਇਤ ਬੱਸੀ ਕਾਸੋ, ਗ੍ਰਾਮ ਪੰਚਾਇਤ ਚੱਕ ਗੁੱਜਰਾਂ, ਗ੍ਰਾਮ ਪੰਚਾਇਤ ਘਾਸੀਪੁਰ ਗ੍ਰਾਮ ਪੰਚਾਇਤ ਗੀਗਨਵਾਲ, ਗ੍ਰਾਮ ਪੰਚਾਇਤ ਬੱਡਲਾ, ਗ੍ਰਾਮ ਪੰਚਾਇਤ ਪਾਰੋਵਾਲ, ਗ੍ਰਾਮ ਪੰਚਾਇਤ ਬਡਿਆਲ, ਗ੍ਰਾਮ ਪੰਚਾਇਤ ਬਗਰੋਈ ਅਤੇ ਗ੍ਰਾਮ ਪੰਚਾਇਤ ਬਡਿਆਲ ਸੈਣੀਆਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋਂ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ <br/> ਅਗਲੀ ਖ਼ਬਰ ਸਰਕਾਰੀ ਸਕੂਲ ਸਿੰਬਲ ਮਜਾਰਾ ਵਿਖੇ ਗਣਿਤ ਮੇਲਾ ਲਗਾਇਆ
Ad Position 24