22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੜ੍ਹਪਧਾਣਾ 'ਚ ਸ਼ਹਾਦਤ ਨੂੰ ਸਮਰਪਿਤ ਸਮਾਗਮ ਤੇ ਦੁੱਧ ਦਾ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਔੜ, 28 ਦਸੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦੱਲ ਪੰਜਵਾਂ ਤੱਖਤ 96 ਕਰੋੜੀ ਚੱਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਮਿਸਲ ਸ੍ਰੀ ਅਨੰਦਪੁਰ ਸਾਹਿਬ ਜੂਨ 1984 ਪੰਜਾਬ ਹਿੰਦੋਸਤਾਨ ਵਿਸ਼ਵ ਦੇ ਹੈੱਡ ਕੁਆਟਰ ਇਤਿਹਾਸਿਕ ਪਵਿੱਤਰ ਪੁਰਾਤਨ ਧਾਰਮਿਕ ਤੱਪ ਅਸਥਾਨ ਗੁਰਦੁਆਰਾ ਠੇਰੀ ਸਾਹਿਬ ਗੜ੍ਹਪਧਾਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੀਆਂ ਸਮੂਹ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਚਮਕੌਰ ਸਾਹਿਬ ਦੇ ਸ਼ਹੀਦਾਂ ਤੇ ਫਤਹਿਗੜ੍ਹ ਸਹਿਬ ਜੀ ਦੇ ਸ਼ਹੀਦ ਸਹਿਬਜ਼ਾਦਾ ਬਾਬਾ ਫਤਹਿ ਸਿੰਘ, ਬਾਬਾ ਜੋਰਾਵਰ ਸਿੰਘ, ਮਾਤਾ ਗੁਜਰ ਕੌਰ ਜੀ ਤੇ ਮਹਾਨ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਤੇ ਉਸ ਦੇ ਪੂਰੇ ਪਰਿਵਾਰ ਨੂੰ ਉਸ ਵੇਲੇ ਦੀ ਜਾਲਮ ਸਰਕਾਰ ਵਲੋਂ ਬੇਅਥਾਹ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਸੀ | ਉਨ੍ਹਾਂ ਸਭਨਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਅੱਜ ਭੋਗ ਪਾਏ ਜਾਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਪ੍ਰਸਿਧ ਰਾਗੀ, ਢਾਡੀਆ ਤੇ ਕਥਾਵਾਚਕ ਜੱਥਿਆ ਨੇ ਸ਼ਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਦੇ ਜੀਵਨ 'ਤੇ ਚਾਨਣਾ ਪਾ ਕੇ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਿਆ | ਸਮਾਗਮ ਦੇ ਅੰਤ ਵਿੱਚ ਦੁੱਧ ਦੇ ਲੰਗਰ ਚਲਾਏ ਗਏ | ਇਸ ਮੌਕੇ ਬਾਬਾ ਬਲਿਹਾਰ ਸਿੰਘ, ਬਾਬਾ ਮੋਹਤ ਸਿੰਘ, ਬਿਕਾ ਸਿੰਘ ਰਾਏ, ਮਨਪ੍ਰੀਤ ਸਿੰਘ, ਸਾਹਿਲ ਸਿੰਘ, ਵਿਜੇ ਬਹਾਦਰ ਸਿੰਘ ਨਾਮਧਾਰੀ, ਸੁਖਤਾਜ ਸਿੰਘ, ਜਸਪਾਲ ਸਿੰਘ ਚਾਨਾ, ਅਮਿ੍ਤਪਾਲ ਸਿੰਘ, ਅੰਸ਼ਪ੍ਰੀਤ ਸਿੰਘ, ਮੇਜਰ ਸਿੰਘ, ਬਲਬੀਰ ਸਿੰਘ, ਬਾਬਾ ਸੰਦੀਪ ਸਿੰਘ ਸਮੇਤ ਪਿੰਡ ਅਤੇ ਇਲਾਕੇ ਦੀਆਂ ਹੋਰ ਵੀ ਅਨੇਕਾ ਸ਼ਰਧਾਲੂ ਤੇ ਪ੍ਰਮੁੱਖ ਸ਼ਖਸੀਅਤਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਦਾ ਡਟ ਕੇ ਵਿਰੋਧ ਕਰੇਗਾ ਮੋਰਚਾ -ਰਾਣਾ ਕਰਨ ਸਿੰਘ <br/> ਅਗਲੀ ਖ਼ਬਰ ਪੰਜਾਬੀ ਲੇਖਕ ਤਰਸੇਮ ਸਾਕੀ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ
Ad Position 24