22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਰਾਹੋਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ <br/>

Ad Position 21
No active advertisement
ਰਾਹੋਂ ਵਿਖੇ ਖੂਨਦਾਨ ਕਰਦੇ ਹੋਏ ਨੌਜਵਾਨ ਅਤੇ ਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | <br/> 29-12-2025
ਰਾਹੋਂ, 28 ਦਸੰਬਰ (ਉਂਕਾਰ ਸਿੰਘ ਰਾਠੋਰ)-ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਮਨ ਪੈਲੇਸ ਮਾਛੀਵਾੜਾ ਰੋਡ ਰਾਹੋਂ ਵਿਖੇ ਸਮੂਹ ਸਾਧ ਸੰਗਤ ਅਤੇ ਨੌਜਵਾਨ ਸਭਾ ਵਲੋਂ ਵਿਸ਼ੇਸ਼ ਤੌਰ 'ਤੇ ਤੀਸਰਾ ਸਲਾਨਾ ਸਵੈ-ਇਛੁੱਕ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸੰਤ ਗੁਰਮੇਲ ਸਿੰਘ ਜੀ ਬਲੱਡ ਸੈਂਟਰ ਦੀ ਤਕਨੀਕੀ ਟੀਮ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਹ ਖੂਨ ਦਾਨ ਕੈਂਪ ਸੰਗਤਾਂ ਦੇ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਗਿਆ ਹੈ | ਇਸ ਮੌਕੇ ਸੰਤ ਗੁਰਮੇਲ ਸਿੰਘ ਬਲੱਡ ਸੈਂਟਰ ਦੀ ਟੀਮ ਵਲੋਂ ਕੈਂਪ ਦੌਰਾਨ 64 ਯੂਨਿਟ ਖੂਨ ਦੇ ਇਕੱਤਰ ਕੀਤੇ ਗਏ | ਇਸ ਮੌਕੇ ਪ੍ਰਬੰਧਕਾ ਵੱਲੋਂ ਖੂਨ ਦਾਨ ਕਰਨ ਵਾਲਿਆਂ ਨੂੰ ਵਿਸ਼ੇਸ਼ ਸਨਮਾਨ ਚਿੰਨ ਦਿੱਤੇ ਗਏ | ਪ੍ਰਬੰਧਕਾ ਵੱਲੋਂ ਲੋਕਾਂ ਨੂੰ ਸਮਾਜ ਵਿਚ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ 'ਤੇ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਦੇਣ ਤੋਂ ਇਲਾਵਾ ਚਾਹ, ਪਾਣੀ ਅਤੇ ਲੰਗਰ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਨੀ ਘੁੰਮਣ, ਗੋਪੀ ਚੌਧਰੀ, ਦੀਪਾ ਗੜ੍ਹੀ, ਲਖਵੀਰ ਕਾਹਲੋਂ, ਜੁਝਾਰ ਗੜ੍ਹ ਪਧਾਨਾ, ਜਤਿੰਦਰ ਚੀਮਾ, ਕਰਨੈਲ ਸਿੰਘ ਕੰਗ, ਜਗਪਾਲ ਹੁੰਦਲ, ਮਨਦੀਪ ਸਿੰਘ ਕਾਹਲੋਂ, ਦਿਲਵਰ ਕਾਹਲੋਂ, ਕੁੰਦਨ ਸ਼ਰਮਾ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਲਧਾਣਾ ਝਿੱਕਾ ਵਿਖੇ ਦੁੱਧ ਦਾ ਲੰਗਰ <br/> ਅਗਲੀ ਖ਼ਬਰ ਗੁਰਦੁਅਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ-ਸੂੰਢ ਵਿਖੇ ਕਰਵਾਏ ਗੁਰਮਿਤ ਸਮਾਗਮ <br/>
Ad Position 24