22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਨੇ ਸਿੱਖ ਧਰਮ ਦੀ ਹੋਂਦ ਨੂੰ ਬਚਾਉਣ ਲਈ ਆਪਣੀ ਕੁਰਬਾਨੀ ਦਿੱਤੀ -ਬਾਬਾ ਜਸਦੀਪ ਸਿੰਘ ਮੰਗਾ <br/>

Ad Position 21
No active advertisement
ਅਜੀਤ ਡੈਸਕ 29-12-2025
ਬੰਗਾ, 28 ਦਸੰਬਰ (ਕੁਲਦੀਪ ਸਿੰਘ ਪਾਬਲਾ)-ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਨੇ ਸਿੱਖ ਧਰਮ ਦੀ ਹੋਂਦ ਨੂੰ ਬਚਾਉਣ ਲਈ ਆਪਣੀ ਕੁਰਬਾਨੀ ਦੇ ਦਿੱਤੀ ਸੀ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬਾਬਾ ਜਵਾਹਰ ਸਿੰਘ ਜੀ ਦੇ ਅਸਥਾਨ ਪਿੰਡ ਖੜਖੜ ਕਲਾਂ ਦੇ ਮੁੱਖ ਸੇਵਾਦਾਰ ਬਾਬਾ ਜਗਦੀਪ ਸਿੰਘ ਮੰਗਾ ਨੇ ਕਿਹਾ ਕਿ ਸ਼ਾਇਦ ਹੀ ਕੋਈ ਤੁਹਾਨੂੰ ਇਤਿਹਾਸ ਵਿੱਚ ਪਹਿਲੀ ਵਾਰ ਪੜ੍ਹਨ ਜਾਂ ਸੁਣਨ ਲਈ ਮਿਲਿਆ ਹੋਵੇਗਾ ਕਿ ਸਭ ਤੋਂ ਘੱਟ ਉਮਰ ਦੇ ਬੱਚਿਆਂ ਨੇ ਸਮੁੱਚੀ ਮਾਨਵਤਾ ਲਈ ਕੁਰਬਾਨੀ ਦੇ ਦਿੱਤੀ ਹੋਏ | ਉਹਨਾਂ ਕਿਹਾ ਕਿ ਸਮੇਂ ਦੀ ਸਰਕਾਰ ਦੇ ਸੂਬਾ ਸਰਹੰਦ ਨੇ ਸਾਹਿਬਜ਼ਾਦਿਆਂ ਨੂੰ ਧਰਮ ਤਬਦੀਲ ਕਰਨ ਲਈ ਅਨੇਕਾਂ ਲਾਲਚ ਵੀ ਦਿੱਤੇ | ਪਰ ਸਾਹਿਬਜ਼ਾਦੇ ਛੋਟੀ ਉਮਰ ਵਿੱਚ ਆਪਣੇ ਧਰਮ 'ਤੇ ਖੜ੍ਹੇ ਰਹੇ, ਪਰ ਕੇਂਦਰ ਸਰਕਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਖਾਸ ਨਾ ਮੰਨਦੇ ਹੋਏ ਇਹਨਾਂ ਸਾਹਿਬਜ਼ਾਦਿਆਂ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਦੀ ਹੈ | ਉਹਨਾਂ ਕੇਂਦਰ ਸਰਕਾਰ ਨੂੰ ਪਰਜੋਰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਸਮੂਹ ਪੰਜਾਬੀਆਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਵੀਰ ਬਾਲ ਦਿਵਸ ਨੂੰ ਛੱਡ ਕੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਦੇ ਰੂਪ ਵਿੱਚ ਪੂਰੇ ਦੇਸ਼ 'ਚ ਮਨਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਾਰਕਿੰਗ ਮਾਫ਼ੀਆ ਅੱਗੇ ਨਗਰ ਨਿਗਮ ਬੇਵੱਸ! <br/> ਅਗਲੀ ਖ਼ਬਰ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ <br/>
Ad Position 24