ਤਲਵਾੜਾ, 29 ਦਸੰਬਰ (ਮਹਿਤਾ)- ਬਲਾਕ ਤਲਵਾੜਾ ਦੇ ਅਧੀਨ ਪੈਂਦੇ ਪਿੰਡ ਧਾਰ ਦੇ ਏ. ਐਸ. ਆਈ ਸ੍ਰੀ ਸੁਰਿੰਦਰ ਕੁਮਾਰ (53) ਦਾ ਦਿਲ ਦਾ ਦੌਰਾ ਪੈਣ ਕਰ ਕੇ ਦਿਹਾਂਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ. ਆਈ. ਸੁਰਿੰਦਰ ਕੁਮਾਰ ਜਲੰਧਰ ਵਿਖੇ ਸੇਵਾ ਨਿਭਾ ਰਹੇ ਸਨ ਅਤੇ ਆਪਣੇ ਘਰ ਧਾਰ ਵਿਖੇ ਆਏ ਹੋਏ ਸਨ | ਆਪਣੇ ਘਰ 'ਚ ਹੀ ਉਨ੍ਹਾਂ ਨੂੰ ਛਾਤੀ ਵਿਚ ਦਰਦ ਹੋਇਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਬੀ. ਬੀ. ਐਮ. ਬੀ. ਹਸਪਤਾਲ ਤਲਵਾੜਾ ਲੈ ਗਏ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਾਰ ਵਿਖੇ ਕਰ ਦੱਤਾ ਗਿਆ | ਜਲੰਧਰ ਤੋਂ ਪਹੁੰਚੀ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ | ਸਵ. ਸੁਰਿੰਦਰ ਕੁਮਾਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਨੇ ਭੇਟ ਕੀਤੀ | ਥਾਣਾ ਤਲਵਾੜਾ ਮੁਖੀ ਸ. ਸਤਪਾਲ ਸਿੰਘ ਨੇ ਵੀ ਆਪਣੀ ਸ਼ਰਧਾਂਜਲੀ ਭੇਟ ਕੀਤੀ | ਇਸ ਦੁੱਖ ਦੀ ਘੜੀ 'ਚ ਸਾਬਕਾ ਸੰਮਤੀ ਮੈਂਬਰ ਅਨਿਲ ਬਿੱਟੂ, ਪਹਿਲਵਾਨ ਨਿਰਮਲ ਸਿੰਘ ਆਸਫਪੁਰ, ਸਾਬਕਾ ਸਰਪੰਚ ਠਾ. ਪ੍ਰਦੀਪ ਸਿੰਘ, ਕੈ. ਕੁਲਦੀਪ , ਸਵਰਨ ਸਿੰਘ ਆਦਿ ਤੋਂ ਇਲਾਵਾ ਪੰਜਾਬ ਪੁਲਿਸ ਦੇ ਅਧਿਕਾਰੀ, ਇਲਾਕਾ ਨਿਵਾਸੀ ਤੇ ਰਿਸ਼ਤੇਦਾਰ ਹਾਜ਼ਰ ਸਨ |