ਕਟਾਰੀਆਂ, 29 ਦਸੰਬਰ (ਪ੍ਰੇਮੀ ਸੰਧਵਾਂ)-ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਮੈਡਮ ਹਰਜੋਤ ਕੌਰ ਲੋਹਟੀਆ ਨੇ ਪਿੰਡ ਸੰਧਵਾਂ ਵਿਖੇ ਇੱਕ ਸਮਾਗਮ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੜ ਆਪ ਦੀ ਸਰਕਾਰ ਬਣੇਗੀ | ਕਿਉਂਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਤੇ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਇਸ ਮੌਕੇ 'ਤੇ ਮਨਜੀਤ ਸਿੰਘ ਨਾਮਧਾਰੀ, ਰਜਿੰਦਰ ਸਿੰਘ ਕਟਾਰੀਆ, ਜੈਨ ਰਾਮ, ਸਾਬਕਾ ਪੰਚ ਆਦਿ ਹਾਜ਼ਰ ਸਨ |