17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਕੀਤਾ ਟਰੈਕਟਰ ਮਾਰਚ

Ad Position 21
No active advertisement
ਨਵਾਂਸ਼ਹਿਰ ਵਿਚੋਂ ਲੰਘਦਾ ਹੋਇਆ ਟਰੈਕਟਰ ਮਾਰਚ | <br/> 30-12-2025
ਨਵਾਂਸ਼ਹਿਰ, 29 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2025, ਖੇਤੀ ਬੀਜ ਸੋਧ ਬਿੱਲ 2025, ਚਾਰ ਲੇਬਰ ਕੋਡਜ਼, ਜੀ ਰਾਮ ਜੀ ਅਤੇ ਨਿੱਜੀਕਰਨ ਦੇ ਵਿਰੁੱਧ ਇਲਾਕਾ ਨਵਾਂਸ਼ਹਿਰ ਵਿਚ ਟਰੈਕਟਰ-ਮੋਟਰਸਾਇਕਲ ਮਾਰਚ ਕੀਤਾ ਗਿਆ | ਇਹ ਮਾਰਚ ਲੰਗੜੋਆ ਬਾਈਪਾਸ ਤੋਂ ਸ਼ੁਰੂ ਹੋ ਕੇ ਨਵਾਂਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਪਿੰਡ ਅਸਮਾਨਪੁਰ ਵਿਖੇ ਸਮਾਪਤ ਹੋਇਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਕੁਲਵੀਰ ਸਿੰਘ, ਚਰਨਜੀਤ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਦੌਲਤਪੁਰ, ਸਤਨਾਮ ਸਿੰਘ ਜਾਨੀਵਾਲ, ਰਣਜੀਤ ਸਿੰਘ, ਸਰਜੀਵਨ ਸਿੰਘ, ਬਲਵੀਰ ਸਿੰਘ, ਜਮਹੂਰੀ ਕਿਸਾਨ ਸਭਾ ਕਸ਼ਮੀਰ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਜਸਵਿੰਦਰ ਸਿੰਘ ਭੰਗਲ, ਏਟਕ ਦੇ ਆਗੂ ਹਸਮਤ ਅਲੀ, ਇਫਟੂ ਦੇ ਸੂਬਾ ਕਾਰਜਕਾਰੀ ਸਕੱਤਰ ਅਵਤਾਰ ਸਿੰਘ ਤਾਰੀ, ਪੈਨਸ਼ਨਰਜ਼ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਦੌੜਕਾ, ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ, ਵਿਜੇ ਕੁਮਾਰ, ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ, ਰਾਮ ਆਸਰਾ, ਮਦਨ ਲਾਲ, ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਸਕੱਤਰ ਜਸਵਿੰਦਰ ਸਿੰਘ, ਜਗਤਾਰ ਸਿੰਘ ਪੁੰਨੂ ਮਜਾਰਾ, ਜਸਵਿੰਦਰ ਰਾਹੋਂ, ਗੁਰਿੰਦਰ ਰਾਹੋਂ, ਗੁਰਮੁੱਖ ਸਿੰਘ ਫਰਾਲਾ, ਜੁਗੀ ਫਰਾਲਾ, ਕੁਲਵਿੰਦਰ ਸਿੰਘ, ਟੀ.ਐਸ.ਯੂ ਭੰਗਲ ਦੇ ਸਰਕਲ ਪ੍ਰਧਾਨ ਨੰਦ ਲਾਲ, ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ, ਇਸਤਰੀ ਜਾਗਰਤੀ ਮੰਚ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਕੌਰ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਮਲਜੀਤ ਸਾਨਾਵਾ, ਜੇ.ਪੀ.ਐਮ.ਓ ਦੇ ਆਗੂ ਸੁਰਿੰਦਰ ਭੱਟੀ ਰਾਹੋਂ, ਕਸ਼ਮੀਰ ਸਿੰਘ, ਪਰਮਿੰਦਰ ਸੰਧੂ, ਹਰਮੇਸ਼ ਲਾਲ, ਸ਼ਮਸ਼ੇਰ ਲਾਲ, ਸੀਟੂ ਦੇ ਆਗੂ ਸੁਖਦੇਵ ਸਿੰਘ, ਪੀ.ਐੱਸ.ਯੂ ਦੇ ਆਗੂ ਬਲਜੀਤ ਸਿੰਘ ਧਰਮਕੋਟ ਸ਼ਾਮਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਅਤੇ ਖੇਤੀਬਾੜੀ ਬੀਜ ਸੋਧ ਬਿੱਲ ਦੋਵੇਂ ਬਿੱਲ ਕੇਂਦਰ ਸਰਕਾਰ ਤੁਰੰਤ ਰੱਦ ਕਰੇ | ਬਿਜਲੀ ਅਤੇ ਖੇਤੀਬਾੜੀ ਸੂਬੇ ਦੇ ਵਿਸ਼ੇ ਹਨ ਅਤੇ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਹਨ | ਇਹ ਦੋਵੇਂ ਬਿੱਲ ਸੂਬੇ ਦੇ ਅਧਿਕਾਰਾਂ 'ਤੇ ਡਾਕਾ ਹਨ | ਕੇਂਦਰ ਦੀ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਲਗਾਤਾਰ ਖੋਰਾ ਲਾ ਰਹੀ ਹੈ | ਬਿਜਲੀ ਬਿੱਲ ਦੇ ਕਨੂੰਨ ਬਣਨ ਨਾਲ਼ ਬਿਜਲੀ ਪੂਰੀ ਤਰ੍ਹਾਂ ਪ੍ਰਾਈਵੇਟ ਹੋ ਜਾਵੇਗੀ | ਇਸ ਨਾਲ ਯੂਨੀਅਨ ਬਣਾਉਣ ਅਤੇ ਹੜਤਾਲ ਕਰਨ ਦਾ ਅਧਿਕਾਰ ਖ਼ਤਮ ਹੋ ਜਾਵੇਗਾ, ਪੱਕੀਆਂ ਨੌਕਰੀਆਂ ਖ਼ਤਮ ਹੋ ਜਾਣਗੀਆਂ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਗਨਰੇਗਾ ਨੂੰ ਬਦਲਕੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਲਿਆਂਦਾ ਹੈ ਜੋ ਮਜ਼ਦੂਰ ਵਿਰੋਧੀ ਹੈ | ਉਹਨਾਂ ਕਿਹਾ ਕਿ 30 ਦਸੰਬਰ ਨੂੰ ਇਲਾਕਾ ਔੜ ਵਿਚ, 1 ਜਨਵਰੀ ਨੂੰ ਇਲਾਕਾ ਬਲਾਚੌਰ ਅਤੇ 3 ਜਨਵਰੀ ਨੂੰ ਇਲਾਕਾ ਬੰਗਾ ਵਿਚ ਟਰੈਕਟਰ ਮਾਰਚ ਕੱਢੇ ਜਾਣਗੇ | 16 ਜਨਵਰੀ ਨੂੰ ਪਾਵਰਕਾਮ ਦੇ ਸਰਕਲ ਨਵਾਂਸ਼ਹਿਰ ਦਫ਼ਤਰ ਅੱਗੇ ਵੱਡੀ ਗਿਣਤੀ ਵਿਚ ਧਰਨਾ ਦਿੱਤਾ ਜਾਵੇਗਾ | ਜਿਸਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪਠਲਾਵਾ ਵਿਖੇ ਚਾਰ ਸਾਹਿਬਜ਼ਾਦੇ ਫਿਲਮ ਦਿਖਾਈ ਅਗਲੀ ਖ਼ਬਰ ਪ੍ਰਵਾਸੀ ਵਲੋਂ ਕੁੱਟਮਾਰ ਕਰਨ 'ਤੇ ਕਿਸਾਨ ਦੀ ਮੌਤ <br/>
Ad Position 24