16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਹੀਂਓ ਵਿਖੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਬੰਗਾ, 29 ਦਸੰਬਰ (ਧਰਮਵੀਰ ਪਾਲ)-ਬੰਗਾ ਦੇ ਪ੍ਰਸਿੱਧ ਪਿੰਡ ਹੀਂਓ ਵਿਖੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਮੁਗਲ ਹਕੂਮਤ ਦੇ ਅੱਤਿਆਚਾਰ ਅਤੇ ਜ਼ੁਲਮ ਦਾ ਸਬਰ ਨਾਲ ਟਾਕਰਾ ਕਰਦੇ ਹੋਏ ਸਰਹੰਦ ਵਿੱਚ ਦਿੱਤੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਸੰਗਤਾਂ ਨੇ ਸ਼ਹੀਦੀ ਸਮਾਗਮ ਸ਼ਰਧਾ ਨਾਲ ਮਨਾਇਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਭਾਈ ਸੰਦੀਪ ਸਿੰਘ ਗੁਰਦੁਆਰਾ ਦੇਹਰਾ ਸਾਹਿਬ ਅਤੇ ਭਾਈ ਮਲਕੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਬੰਗਿਆਂ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ 'ਤੇ ਇੰਦਰਜੀਤ ਸਿੰਘ ਜੇ.ਈ, ਕੁਲਦੀਪ ਸਿੰਘ, ਗੁਰਜੀਤ ਸਿੰਘ ਲੱਕੀ, ਸੁਖਮਨ ਸਿੰਘ, ਦਲਜੀਤ ਸਿੰਘ, ਕਮਲਜੀਤ ਸਿੰਘ ਸੰਧੂ, ਤਰਸੇਮ ਲਾਲ, ਸੋਹਨ ਸਿੰਘ, ਅਸ਼ੋਕ ਕੁਮਾਰ, ਸਤਨਾਮ ਸਿੰਘ, ਹਰਜੋਤ ਸਿੰਘ, ਮਿਹਰ ਸਿੰਘ, ਰਜਿੰਦਰ ਸਿੰਘ, ਗੁਰਦੇਵ ਸਿੰਘ, ਜਗਦੇਵ ਸਿੰਘ, ਰਘਵੀਰ ਸਿੰਘ, ਗੁਰਨੇਕ ਸਿੰਘ, ਨਿਸ਼ਾਨ ਸਿੰਘ, ਦਿਲਬਾਗ ਸਿੰਘ, ਸ਼ੀਤਲ ਸਿੰਘ ਕੈਨੇਡਾ, ਸੋਨੀ ਸਿੰਘ ਪੁਰੀ, ਬਹਾਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜਿੱਤਣ ਦੀ ਖੁਸ਼ੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਕਰਾਨਾ ਸਮਾਗਮ <br/> ਅਗਲੀ ਖ਼ਬਰ ਰੈਲਮਾਜਰਾ ਦੇ ਸ਼ਮਸ਼ਾਨਘਾਟ ਦਾ ਸੁੰਦਰੀਕਰਨ ਟੋਪਾਨ ਕੰਪਨੀ ਵਲੋਂ ਕਰਵਾਇਆ <br/>
Ad Position 24