27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਰੈੱਡ ਕਰਾਸ ਮੁੜ ਵਸੇਬਾ ਕੇਂਦਰ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਹੋਇਆ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 31-12-2025
ਨਵਾਂਸ਼ਹਿਰ, 30 ਦਸੰਬਰ (ਦੀਦਾਰ ਸਿੰਘ ਸ਼ੇਤਰਾ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਧਰਮਸ਼ਾਲਾ ਭੁੱਚਰਾਂ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਗੁਰਮੇਲ ਸਿੰਘ ਗੜ੍ਹਸ਼ੰਕਰ ਵਾਲਿਆਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਛੱਡਣ ਤੋਂ ਲੈ ਕੇ ਸਰਹਿੰਦ ਸ੍ਰੀ ਫ਼ਤਹਿਗੜ੍ਹ ਸਾਹਿਬ, ਹਕੂਮਤ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ 'ਤੇ ਢਾਹੇ ਤਸ਼ੱਦਦ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਲੋਂ ਸੰਸਥਾ ਵਿੱਚ ਦਾਖਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕੌਂਸਲਰ ਜਸਵਿੰਦਰ ਕੌਰ ਅਤੇ ਕਮਲਜੀਤ ਕੌਰ ਨੇ ਧਾਰਮਿਕ ਗੀਤਾਂ ਅਤੇ ਕਵਿਤਾਵਾਂ, ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ ਗਿੱਦਾ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਰਹਿਣ ਲਈ ਪ੍ਰੇਰਿਆ ਉਨ੍ਹਾਂ ਨੇ ਨੌਜਵਾਨਾਂ ਤੋਂ ਨਸ਼ਿਆਂ ਨੂੰ ਛੱਡਣ ਦਾ ਪ੍ਰਣ ਦਿਵਾਇਆ | ਅਰਦਾਸ ਉਪਰੰਤ ਦੁੱਧ ਦੇ ਲੰਗਰਾਂ ਦੀ ਸੇਵਾ ਕੀਤੀ ਗਈ | ਡਾਕਟਰ ਹਰਦੇਵ ਸਿੰਘ ਦੀ ਟੀਮ ਵੱਲੋਂ ਆਮ ਬਿਮਾਰੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਨਜੀਤ ਸਿੰਘ, ਦਿਨੇਸ਼ ਕੁਮਾਰ, ਡਾਕਟਰ ਹਰਦੇਵ ਸਿੰਘ, ਜਸਵਿੰਦਰ ਕੌਰ, ਕਮਲਜੀਤ ਕੌਰ, ਕਮਲਾ ਰਾਣੀ, ਪ੍ਰਵੀਨ ਕੁਮਾਰੀ, ਕੋਮਲਪ੍ਰੀਤ ਕੌਰ, ਸੁਭਾਸ਼ ਅਰੋੜਾ, ਵਾਸਦੇਵ ਪਰਦੇਸੀ, ਹਰਿੰਦਰ ਸਿੰਘ ਨਵਾਂਸ਼ਹਿਰ, ਇੰਦਰਜੀਤ ਸਿੰਘ, ਹਰਸ਼ ਸਾਹਨੀ ਆਦਿ ਤੋਂ ਇਲਾਵਾ ਰੈੱਡ ਕਰਾਸ ਨਸ਼ਾ ਪੀੜਤ ਕੇਂਦਰ ਵਿਖੇ ਦਾਖਲ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਕੱਢਿਆ ਟ੍ਰੈਕਟਰ ਮਾਰਚ <br/> ਅਗਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਅਵਤਾਰ ਸਿੰਘ ਬੱਲ ਦੀ 8ਵੀਂ ਬਰਸੀ 'ਤੇ ਗੁਰਮਤਿ ਸਮਾਗਮ <br/>
Ad Position 24