26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਡਾ. ਸਾਧੂ ਸਿੰਘ ਹਮਦਰਦ ਜੀ ਦੇ ਜਨਮ ਦਿਨ ਸੰਬੰਧੀ ਸਮਾਗਮ ਭਲਕੇ <br/>

Ad Position 21
No active advertisement
ਅਜੀਤ ਡੈਸਕ 31-12-2025
ਬੰਗਾ, 30 ਦਸੰਬਰ (ਧਰਮਵੀਰ ਪਾਲ)-ਅਜੀਤ ਪ੍ਰਕਾਸ਼ਨ ਸਮੂਹ ਦੇ ਬਾਨੀ ਡਾ. ਸਾਧੂ ਸਿੰਘ ਹਮਦਰਦ ਜੀ ਦਾ ਜਨਮ ਦਿਨ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਪਹਿਲੀ ਜਨਵਰੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਅਜੀਤ ਸਭ-ਆਫ਼ਿਸ ਨਵਾਂਸ਼ਹਿਰ ਜਸਬੀਰ ਸਿੰਘ ਨੂਰਪੁਰ ਅਤੇ ਸਤਵੀਰ ਸਿੰਘ ਪੱਲੀ-ਝਿੱਕੀ ਅਤੇ ਸੀਨੀਅਰ ਪੱਤਰਕਾਰ ਐਸ. ਅਸ਼ੋਕ ਭੋਰਾ ਅਮਰੀਕਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਡਾ. ਹਮਦਰਦ ਜੀ ਦੀ ਯਾਦ ਨੂੰ ਸਮਰਪਿਤ ਮੁਸ਼ਾਇਰਾ ਅਤੇ ਕਵੀ ਸੰਮੇਲਨ ਅਨਮੋਲ ਪੈਲੇਸ ਬੰਗਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਦੇ ਜੱਦੀ ਪਿੰਡ ਪੱਦੀ ਮੱਠਵਾਲੀ ਵਿਖੇ ਸਥਾਪਿਤ ਆਦਮਕੱਦ ਬੁੱਤ 'ਤੇ ਸ਼ਰਧਾ ਸਤਿਕਾਰ ਨਾਲ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ | ਇਸ ਮੌਕੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਜਿੱਥੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ, ਉੱਥੇ ਮੁਸ਼ਾਇਰੇ ਤਹਿਤ ਗ਼ਜ਼ਲਾਂ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ, ਸਾਹਿਤ ਪ੍ਰੇਮੀਆਂ ਤੇ ਲੇਖਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ | ਜਸਬੀਰ ਸਿੰਘ ਨੂਰਪੁਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਨੂੰ 'ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਪੁਰਸਕਾਰ' ਭੇਟ ਕੀਤੇ ਜਾਣਗੇ, ਜਿਨ੍ਹਾਂ ਵਿੱਚ ਪੰਜਾਬੀ ਲੇਖਕ ਦੀਪ ਕਲੇਰ, ਸੁਰਜੀਤ ਸਿੰਘ ਸਮਾਜ ਸੇਵਕ, ਹਰਪਾਲ ਸਿੰਘ ਪਠਲਾਵਾ, ਗਾਇਕ ਬੂਟਾ ਮੁਹੰਮਦ, ਅਮਰਜੀਤ ਸਿੰਘ, ਤਰਸੇਮ ਸਿੰਘ ਭਿੰਡਰ, ਸਤਬੀਰ ਸਿੰਘ ਬੈਂਸ, ਦਿਨੇਸ਼ ਸੂਰੀ, ਸੁਰਿੰਦਰ ਸਿੰਘ ਕਰਮ ਸ਼ਾਮਿਲ ਹਨ | ਇਸ ਮੌਕੇ ਸਤਬੀਰ ਸਿੰਘ ਪੱਲੀ-ਝਿੱਕੀ, ਜਸਬੀਰ ਸਿੰਘ ਨੂਰਪੁਰ, ਐਸ. ਅਸ਼ੋਕ ਭੋਰਾ, ਮਨਜਿੰਦਰ ਸਿੰਘ, ਸੁਰਿੰਦਰ ਮੋਹਨ ਸਾਬਕਾ ਸਰਪੰਚ, ਨੰਦ ਲਾਲ, ਧਰਮਵੀਰ ਪਾਲ, ਅਮਰਜੀਤ ਸਿੰਘ ਰਿਟਾਇਰਡ ਇੰਸਪੈਕਟਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਿੰਦੂ ਵੈਲਫੇਅਰ ਬੋਰਡ ਨੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਐਸ. ਡੀ. ਐਮ. ਬੰਗਾ ਨੂੰ ਸੌਂਪਿਆ <br/> ਅਗਲੀ ਖ਼ਬਰ ਪਿੰਡ ਰਾਮਗੜ੍ਹ ਝੁੰਗੀਆਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ <br/>...
Ad Position 24