ਨਵਾਂਸ਼ਹਿਰ, 30 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪਿ੍ਆ ਸੂਦ ਅਤੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਡਾ.ਅਮਨਦੀਪ ਦੀ ਅਗਵਾਈ ਹੇਠ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਇੱਕ ਵਿਸ਼ੇਸ਼ ਮੁਹਿੰਮ 'ਯੂਥ ਅਗੇਂਸਟ ਡਰੱਗਜ਼' ਦੀ ਸ਼ੁਰੂ ਕੀਤੀ ਗਈ ਹੈ ਪਿੰਡ ਫਾਂਬੜਾ ਅਤੇ ਪਿੰਡ ਗੜ੍ਹੀ ਭਾਰਟੀ ਵਿਖੇ 'ਯੂਥ ਅਗੇਂਸਟ ਡਰੱਗਜ਼' ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਅਤੇ ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਸਹੁੰ ਵੀ ਚੁੱਕੀ ਗਈ | ਇਸ ਤੋਂ ਇਲਾਵਾ ਟੀਮ ਵੱਲੋ ਦੱਸਿਆ ਗਿਆ ਕਿ 'ਯੂਥ ਅਗੇਂਸਟ ਡਰੱਗਜ਼' ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ | ਇਸ ਤੋਂ ਇਲਾਵਾ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ ਨਸ਼ੇ ਨਾਲ | ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਮੁਹਿੰਮਾਂ ਬਾਲ ਵਿਵਾਹ ਮੁਕਤ ਭਾਰਤ ਮੁਹਿੰਮ, ਐਚ.ਆਈ. ਵੀ ਏਡਜ਼ ਜਾਗਰੂਕਤਾ ਮੁਹਿੰਮ ਅਤੇ ਨਾਲਸਾ ਵਾਤਾਵਾਰਣ ਲੀਗਲ ਲਟੇਰਸੀ ਮੁਹਿੰਮ ਦੇ ਬਾਰੇ ਵੀ ਜਾਗਰੂਕਤ ਕੀਤਾ ਗਿਆ |